ਡਾ. ਰਵਜੋਤ ਗਰੇਵਾਲ, ਐਸ.ਐਸ.ਪੀ, ਸੰਗਰੂਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ-1 ਸੰਗਰੂਰ ਦੇ ਏਰੀਆ ਵਿੱਚ ਚੋਰੀ/ਸਨੈਚਿੰਗ ਦੀ ਵਾਰਦਾਤ ਟਰੇਸ ਕਰਕੇ 05 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ, ਉਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਤੇ ਦਾਹ ਲੋਹਾ, ਚੋਰੀਸ਼ੁਦਾ ਮੋਬਾਈਲ ਫੋਨ ਅਤੇ ਨਗਦੀ ਬ੍ਰਾਮਦ ਕਰਾਈ ਗਈ।