ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਨਗਰ ਨਿਗਮ ਅਤੇ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀਆਂ ਬੰਬ ਧਮਕੀਆਂ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਕਿਹਾ ਹੈ ਕਿ ਇਹ ਘਟਨਾਵਾਂ ਭਗਵੰਤ ਮਾਨ ਸਰਕਾਰ ਹੇਠ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਦੀ ਸਥਿਤੀ ਨੂੰ ਬੇਨਕਾਬ ਕਰਦੀਆਂ ਹਨ।