ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬੀਜਾਈ (ਡੀਐਸਆਰ) ਅਧੀਨ ਰਕਬੇ ਵਿੱਚ 16 ਫੀਸਦ ਵਾਧਾ ਦਰਜ ਕੀਤਾ ਗਿਆ ਹੈ, ਜੋ ਪੰਜਾਬ ਸਰਕਾਰ ਦੀ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਮੁਹਿੰਮ ਨੂੰ ਕਿਸਾਨਾਂ ਵੱਲੋਂ ਮਿਲ ਰਹੇ ਵੱਡੇ ਹੁਲਾਰੇ ਨੂੰ ਦਰਸਾਉਂਦਾ ਹੈ।