Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

SpeakerSandhwan

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਵੱਲੋਂ ਸਮੂਹ ਪੰਜਾਬੀਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰੱਖੜੀ ਦੇ ਸ਼ੁਭ ਅਵਸਰ ’ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਸਪੀਕਰ ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਦੇ ਤਿੰਨ ਕਾਵੜੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।

ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ।

ਕਿਸਾਨ 30 ਨੂੰ ਸਪੀਕਰ ਸੰਧਵਾਂ ਦੀ ਕੋਠੀ ਦਾ ਕਰਨਗੇ ਘਿਰਾਓ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਐਲਾਨ ਕੀਤਾ ਹੈ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12, ਕੋਟਕਪੂਰਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪਿੰਡ ਸੰਧਵਾਂ ਵਿਖੇ ਰੋਸ ਰੈਲੀ ਕਰਨ ਉਪਰੰਤ ਸਪੀਕਰ ਸੰਧਵਾਂ ਦੀ ਕੋਠੀ ਵੱਲ ਕੀਤਾਰੋਸ ਮਾਰਚ

ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸੱਦੇ ਅਨੁਸਾਰ ਪਿੰਡ ਸੰਧਵਾਂ ਵਿਖੇ ਰੇਲਵੇ ਸਟੇਸ਼ਨ ਨੇੜੇ ਵਿਸ਼ਾਲ ਰੋਸ ਰੈਲੀ ਕੀਤੀ ਗਈ

ਸਪੀਕਰ ਸੰਧਵਾਂ ਵੱਲੋਂ ਮੈਡੀਕਲ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਦਾ ਹਾਲ ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬੀਤੀ ਸ਼ਾਮ ਐਮਰਜੈਂਸੀ ਵਾਰਡ ਦਾ ਅਚਨਚੇਤ ਦੌਰਾ ਕਰਦੇ ਹੋਏ ਉੱਥੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਗਿਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪ੍ਰੋ. ਬਡੂੰਗਰ ਨਾਲ ਕੀਤਾ ਦੁੱਖ ਸਾਂਝਾ

 ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਈ।

ਅਕਾਲ ਤਖ਼ਤ ਸਾਹਿਬ ਤੋਂ ਨਹੀਂ, ਜਥੇਦਾਰ ਸਾਹਿਬ ਤੋਂ ਮਿਲੇ ਸੁਝਾਅ : ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਸਿੱਧੇ ਨਿਰਦੇਸ਼ ਨਹੀਂ, ਸਗੋਂ ਸਿੰਘ ਸਾਹਿਬ (ਜਥੇਦਾਰ) ਵੱਲੋਂ ਅਹਿਮ ਸੁਝਾਅ ਮਿਲੇ ਹਨ, ਜਿਨ੍ਹਾਂ 'ਤੇ ਸਰਕਾਰ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਲੋੜ ਪੈਣ 'ਤੇ ਕਾਨੂੰਨ ਵਿੱਚ ਲੋੜੀਂਦੀ ਸੋਧ ਵੀ ਕੀਤੀ ਜਾਵੇਗੀ।

5 ਜੁਲਾਈ ਨੂੰ ਸਪੀਕਰ ਸੰਧਵਾਂ ਦੇ ਘਰ ਦੇ ਬਾਹਰ ਧਰਨੇ ਦੇ ਪ੍ਰੋਗਰਾਮ ਵਿੱਚ ਡੀ.ਟੀ.ਐਫ. ਕਰੇਗੀ ਭਰਵੀਂ ਸ਼ਮੂਲੀਅਤ

ਅੱਜ ਡੀ.ਟੀ.ਐਫ. ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਫਰੀਦਕੋਟ ਵਿਖੇ ਜ਼ਿਲਾ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਹੋਈ।

ਸਪੀਕਰ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ

 ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾੜਾ ਦਰਾਕਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ।

ਸਪੀਕਰ ਸੰਧਵਾਂ ਨੇ ‘ਆਪ’ ਨਾਲ ਸਬੰਧਤ ਬੀ.ਐਲ.ਏਜ਼. ਨਾਲ ਐੱਸ.ਆਈ.ਆਰ. ਸਬੰਧੀ ਕੀਤੀ ਮੀਟਿੰਗ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਨਾਲ ਸਬੰਧਤ ਕੋਟਕਪੂਰਾ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼.) ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸਬੰਧੀ ਮੀਟਿੰਗ ਕੀਤੀ।

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਸਪੀਕਰ ਸੰਧਵਾਂ ਦੀ ਰਿਹਾਇਸ਼ ਮੂਹਰੇ 5 ਜੁਲਾਈ ਨੂੰ ਰੋਸ ਪ੍ਰਦਰਸ਼ਨ

 ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ  ਪ੍ਰਤੀ ਧਾਰਨ ਕੀਤੇ ਗਏ ਰਵਈਏ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਾਂਝੀ  ਕੋਆਰਡੀਨੇਸ਼ਨ ਕਮੇਟੀ ਬਣਾ ਕੇ ’ਅੱਜ ਦੇ ਸਮੇਂ ਦੀ ਮੁੱਖ ਲੋੜ, ਵਿਸ਼ਾਲ ਏਕਤਾ ਤਿੱਖੇ ਘੋਲ’ ਦੇ ਨਾਹਰੇ ਨੂੰ ਬੁਲੰਦ ਕਰਦੇ ਹੋਏ ਭਗਵੰਤ ਮਾਨ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ।

ਸਪੀਕਰ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਐਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਉੱਘੇ ਕਵੀ ਅਤੇ ਦਾਰਸ਼ਨਿਕ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। 

ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਅੱਜ : ਸੰਧਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ 28 ਜੂਨ ਦਿਨ ਐਤਵਾਰ ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ।

ਸਪੀਕਰ ਸੰਧਵਾਂ ਅਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਵਿਖੇ ਨਵੀਂ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਕੀਤਾ ਉਦਘਾਟਨ

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ (ਜੇਲ੍ਹਾਂ) ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਰੀਦਕੋਟ ਵਿਖੇ ਨਵੀਂ ਸਥਾਪਿਤ ਕੀਤੀ ਗਈ ਪੁਸਤਕ ਲਾਇਬ੍ਰੇਰੀ ਅਤੇ ‘ਰੇਡੀਓ ਉਜਾਲਾ’ ਦਾ ਉਦਘਾਟਨ ਕੀਤਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਪੀਕਰ ਸੰਧਵਾਂ ਨੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਸਪੀਕਰ ਸੰਧਵਾਂ ਨੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡਿਆ ਰਾਸ਼ਨ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਰਾ ਅਤੇ ਪਿੰਡ ਮੌੜ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ।

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਕੀਤੀ

ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ।

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ।

ਸਪੀਕਰ ਸੰਧਵਾਂ ਵੱਲੋਂ ਨਵੀਂ ਕੱਸੀ ’ਚ ਪਾੜ ਪੈਣ ਦੀ ਜਾਂਚ ਦੇ ਹੁਕਮ

ਕੋਟਕਪੂਰਾ ਹਲਕੇ ਵਿੱਚ ਸਿੰਚਾਈ ਲਈ ਨਵੀਂ ਪੱਕੀ ਕੀਤੀ ਕੱਸੀ (ਰਜਬਾਹੇ) ਵਿੱਚ ਪਾੜ ਪੈਣ ਦੀਆਂ ਖਬਰਾਂ ਆਉਣ ਮਗਰੋਂ ਇਸ ਮਾਮਲੇ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਂਚ ਦੇ ਹੁਕਮ ਦਿੱਤੇ ਹਨ।

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ।

ਡੇਰਾ ਇਮਾਮਗੜ੍ਹ ਵਿਖੇ ਸੁਆਮੀ ਰਾਮਾ ਨੰਦ ਦੇ ਬਰਸੀ ਮੌਕੇ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਉਦਾਸੀਨ ਆਸ਼ਰਮ ਡੇਰਾ ਇਮਾਮਗੜ੍ਹ ਵਿਖੇ ਸੁਆਮੀ ਰਾਮਾ ਨੰਦ ਦੀ ਸਲਾਨਾ 44ਵੀਂ ਬਰਸੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਪੀਕਰ ਸ. ਸੰਧਵਾਂ ਨੇ ਪਿੰਡ ਕੋਠੇ ਨਾਨਕਸਰ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ।

ਸਪੀਕਰ ਸੰਧਵਾਂ ਨੇ ਸਮਾਜਿਕ ਤੇ ਧਾਰਮਿਕ ਸਮਾਗਮਾਂ ’ਚ ਕੀਤੀ ਸ਼ਿਰਕਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ।

ਸਪੀਕਰ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ’ਚ ਹੋਏ ਨਤਮਸਤਕ

ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਆਉਣ ਵਾਲੀ ‘ਸ਼ੁਕਰਾਨਾ ਯਾਤਰਾ’ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ-ਪੱਧਰੀ ਮੀਟਿੰਗ ਕੀਤੀ।

ਸਪੀਕਰ ਸੰਧਵਾਂ ਵੱਲੋਂ ਸ਼ੁਕਰਾਨਾ ਯਾਤਰਾ ਦੇ ਸਵਾਗਤ ਲਈ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ, 12.5 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਿਹਾ ਰਜਬਾਹਾ : ਸਪੀਕਰ ਸੰਧਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ 12.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਰਜਬਾਹੇ ਦੇ ਚੱਲ ਰਹੇ ਕੰਕਰੀਟ ਲਾਈਨਿੰਗ ਦੇ ਕੰਮ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ।

ਸਪੀਕਰ ਸੰਧਵਾਂ ਵੱਲੋਂ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਆਈ.ਆਈ.ਟੀ. ਰੋਪੜ ਸੀ.ਪੀ.ਐਸ. ਲੈਬ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ, ਕੋਟਕਪੂਰਾ ਵਿਖੇ ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਸਥਾਪਿਤ ਸੀਪੀਐੱਸ (ਸਾਈਬਰ ਫ਼ਿਜ਼ੀਕਲ ਸਿਸਟਮ) ਲੈਬ ਦਾ ਉਦਘਾਟਨ ਕੀਤਾ ਗਿਆ।