ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ., ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 19,71,604 ਵੋਟਰਾਂ ਵਿੱਚੋਂ ਹੁਣ ਤੱਕ 17,38,253 ਵੋਟਰਾਂ (88.16 ਫ਼ੀਸਦੀ) ਦੀ ਵੋਟਰ ਸੂਚੀ 2003 ਨਾਲ ਮੈਪਿੰਗ ਸਫ਼ਲਤਾ ਪੂਰਵਕ ਕੀਤੀ ਜਾ ਚੁੱਕੀ ਹੈ ਅਤੇ ਅਜੇ ਵੀ ਜ਼ਿਲ੍ਹੇ ਦੇ 2,33,351 ਵੋਟਰ ਅਨ-ਮੈਪਡ ਹਨ, ਜਿਨ੍ਹਾਂ ਨੂੰ ਕਵਰ ਕਰਨਾ ਅਤਿ-ਜ਼ਰੂਰੀ ਹੈ।