ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ।