ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਕੇਵਲ ਰੁਜ਼ਗਾਰ ਪ੍ਰਾਪਤ ਕਰਨਾ ਨਹੀਂ, ਸਗੋਂ ਅਜਿਹੇ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਨੈਤਿਕ ਨਾਗਰਿਕ ਤਿਆਰ ਕਰਨਾ ਹੁੰਦਾ ਹੈ ਜੋ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ।