ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।