ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।