ਗੁਰਦੁਆਰਾ ਸ੍ਰੀ ਹਰਕ੍ਰਿਸ਼ਨ ਸਾਹਿਬ ਜੀ, ਪ੍ਰਤਾਪ ਕਲੋਨੀ ਸਮਾਣਾ ਦੀ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਦੌਰਾਨ ਸੰਗਤ ਦੀ ਹਾਜ਼ਰੀ ਵਿੱਚ ਨਵੇਂ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਐਲਾਨ ਕੀਤਾ ਗਿਆ।