ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਅਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਅਵਤਾਰ ਸਿੰਘ ਘੁੱਲਾ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਦੇ ਮੱਦੇਨਜ਼ਰ ਸੁਤੰਤਰਤਾ ਦਿਵਸ ਤੇ ਫਿਰੋਜ਼ਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਵੱਲੋਂ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।