Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

SukhbirSinghBadal

ਧਾਮੀ ਨੇ ਭਰੀ ਹਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ 

ਬਿਖੜੇ ਸਮੇਂ 'ਚ ਸ਼੍ਰੋਮਣੀ ਕਮੇਟੀ ਨੂੰ ਧਾਮੀ ਦੀ ਯੋਗ ਅਗਵਾਈ ਦੀ ਲੋੜ-ਸੁਖਬੀਰ ਸਿੰਘ ਬਾਦਲ 

ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਜਾਂਚ ਡੀਜੀਪੀ ਨੂੰ ਵਾਪਸ ਲੈਣ ਜਾਂ ਫਿਰ ਡੀਜੀਪੀ ਪ੍ਰਬੋਧ ਕੁਮਾਰ ਨੂੰ ਸੌਂਪਣ ਦੀ ਮੰਗ: ਬਿਕਰਮ ਸਿੰਘ ਮਜੀਠੀਆ

ਐਸਪੀ ਹਰਪਾਲ ਰੰਧਾਵਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ 

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਕੀਤੀ ਨਿੰਦਾ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਆਪਣੀ ਸੇਵਾ ਜਾਰੀ ਰੱਖਣਗੇ : ਭੂੰਦੜ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਸਬੰਧੀ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਸੁਖਬੀਰ ਸਿੰਘ ਬਾਦਲ ਸੇਵਾ ਕਰਦੇ ਰਹਿਣਗੇ।

ਖੁਫ਼ੀਆ ਏਜੰਸੀਆਂ ਦੀ ਨਜ਼ਰ ਹੇਠ ਸੀ ਨਰਾਇਣ ਸਿੰਘ ਚੌੜਾ

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੀ ਧਾਰਮਿਕ ਸਜ਼ਾ ਨਿਭਾਉਂਦਿਆਂ ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ ਕਰਨ ਵਾਲਾ ਵਿਅਕਤੀ ਜਿਸ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਖ਼ੁਫ਼ੀਆ ਏਜੰਸੀਆਂ ਦੇ ਰਡਾਰ ਰਿਹਾ ਹੈ। ਨਰਾਇਣ ਸਿੰਘ ਚੌੜਾ ’ਤੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਪਹਿਲਾਂ ਤੋਂ ਹੀ ਨਜ਼ਰ ਰੱਖ ਰਹੀ ਸੀ।

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ : ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਸੂਬਾ ਸਰਕਾਰ ਦੀ 100 ਫ਼ੀ ਸਦੀ ਲਾਪ੍ਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਦਲ ’ਤੇ ਗੋਲੀਬਾਰੀ ਦੀ ਨਿੰਦਾ ਕਰਦੇ ਹੋਏ ਵੜਿੰਗ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਵਧੀਕ ਪੁਲਿਸ ਕਮਿਸ਼ਨਰ ਨੂੰ ਮੁਅੱਤਲ ਕਰਨ ਲਈ ਕਿਹਾ ਹੈ।

ਸੁਖਬੀਰ ਸਿੰਘ ਬਾਦਲ ’ਤੇ ਜਾਨ ਲੇਵਾ ਹਮਲਾ

ਅੱਜ ਸਵੇਰੇ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ਨੇੜੇ ਆਪਣੀ ਧਾਰਮਕ ਸਜ਼ਾ ਨਿਭਾੳਂੁਦਿਆਂ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵਲੋਂ ਗੋਲੀਬਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁਕਰੱਰ ਕੀਤੀ ਧਾਰਮਿਕ ਸਜ਼ਾ ਹਰਿਮੰਦਰ ਸਾਹਿਬ ਦਰਸ਼ਨੀ ਡਿਊਡੀ ’ਤੇ ਨਿਭਾਅ ਰਹੇ ਸਨ ਤਾਂ ਉਨ੍ਹਾਂ ’ਤੇ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜੋ ਸੁਖਬੀਰ ਸਿੰਘ ਬਾਦਲ ਦੇ ਨਾ ਲੱਗੀ ਅਤੇ ਦਰਸ਼ਨੀ ਡਿਊਡੀ ਦੀ ਕੰਧ ਵਿੱਚ ਜਾ ਵੱਜੀ। 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀਲਚੇਅਰ ‘ਤੇ ਬੈਠ ਕੇ ਪਹੁੰਚੇ ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਪਿਛਲੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲਚੇਅਰ ’ਤੇ ਬੈਠ ਕੇ ਪੇਸ਼ ਹੋਣ ਲਈ ਆਏ ਹਨ।

ਸੂਬੇ ਦੀ ਅਮਨ-ਸ਼ਾਂਤੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮੇਰੇ ਖਿਲਾਫ਼ ਕੂੜ ਪ੍ਰਚਾਰ ਕਰ ਰਹੀਆਂ : ਮੁੱਖ ਮੰਤਰੀ

ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਲਈ ਵਿਰੋਧੀ ਧਿਰ ਦੀ ਸਖ਼ਤ ਅਲੋਚਨਾ

ਪੰਜਾਬ ਦਾ ਭਾਈਚਾਰਾ ਤਬਾਹ ਕਰਨ ਦੀ ਇਜਾਜ਼ਤ ਨਹੀਂ ਦਿਆਂਗੇ : ਸੁਖਬੀਰ ਸਿੰਘ ਬਾਦਲ

ਮਾਲੇਰਕੋਟਲਾ ਵਿਚ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਵਲੋਂ ਆਯੋਜਿਤ ਇਫ਼ਤਾਰ ਪਾਰਟੀ ਵਿਚ ਕੀਤੀ ਸ਼ਿਰਕਤ

NRI ਅਰਫ਼ਾਤ ਅਲੀ ਖ਼ਾਨ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਦੇ ਨਿੱਜੀ ਸਲਾਹਕਾਰ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਵਾਲੇ ਹਰ ਨੇਤਾ ਨੂੰ ਮਿਲੇਗਾ ਸਨਮਾਨ : ਜ਼ਾਹਿਦਾ ਸੁਲੇਮਾਨ

ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਹਰਜਿੰਦਰ ਧਾਮੀ ਨੂੰ ਪ੍ਰੋ. ਬਡੂੰਗਰ ਨੇ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਵਧਾਈ ਦਿੱਤੀ ਹੈ । 

SGPC: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਜੀ ਬਾਰ ਬਣੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ 

ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਇਕ ਹੋਰ ਫ਼ੈਸਲੇ ਦੀ ਹਮਾਇਤ ਕਰਨ ਦਾ ਐਲਾਨ ਕੀਤਾ

ਉਥੇ ਹੀ ਉਨ੍ਹਾਂ ਭਗਵੰਤ ਮਾਨ 'ਤੇ ਵੀ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਹੁਣ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਹਨ ਅਤੇ ਪਾਰਟੀ ਨੂੰ ਜਿਤਾਉਣ ਲਈ ਮਹਾਰਾਸ਼ਟਰ ਵਿਚ ਜਾ ਰਹੇ ਹਨ। ਉਥੇ ਹੀ ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੀ ਹੈ।

ਸੁਖਬੀਰ ਸਿੰਘ ਬਾਦਲ ਵੱਲੋਂ ਸਮਾਜ ਸੇਵੀ ਸੰਗਠਨਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਦਾ ਸੱਦਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਮਾਜ ਸੇਵੀ ਸੰਗਠਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਵਿਚ ਲੋਕਾਂ ਨੂੰ ਆਕਸੀਜ਼ਨ ਕੰਸੈਂਟ੍ਰੇਟਰ ਉਪਲਬਧ ਕਰਵਾਉਣ ਲਈ ਅੱਗੇ ਆ ਕੇ ਕੰਮ ਕਰਨ ਅਤੇ ਉਹਨਾਂ ਨੇ ਮਦਦ ਲਈ ਕਾਂਗਰਸੀ  ਨੇਤਾਵਾਂ ਵੱਲੋਂ ਵੀ ਕੀਤੀ ਗਈ ਪੇਸ਼ਕਸ਼ ਠੁਕਰਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਾਲੀ ਕਨਫੈਡਰੇਸ਼ਨ ਆਫ ਕਾਲਜਿਜ਼ ਐਂਡ ਸਕੂਲਜ਼ ਵੱਲੋਂ ਹਜ਼ਾਰਾਂ ਆਕਸੀਜ਼ਨ ਕੰਸੈਂਟ੍ਰੇਟਰ ਦੇਣ ਤੇ ਆਪਣੇ ਨਰਸਿੰਗ ਕਾਲਜਾਂ ਵਿਚ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ 15 ਦਿਨ ਪਹਿਲਾਂ ਕੀਤੀ ਗਈ ਪੇਸ਼ਕਸ਼ ਬਾਰੇ ਕੋਈ ਹੁੰਗਾਰਾ ਨਹੀਂ ਭਰਿਆ।

ਸੁਖਬੀਰ ਸਿੰਘ ਬਾਦਲ ਆਪਣੇ ਜ਼ਮੀਰ ਦੀ ਆਵਾਜ਼ ਸੁਣਨ : ਸਿੱਧੂ, ਧਰਮਸੋਤ

ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।

ਮਮਤਾ ਬੈਨਰਜੀ ਦੀ ਜਿੱਤ ਲਈ ਹਰਸਿਮਰਤ ਕੌਰ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਦਿਤੀਆਂ ਵਧਾਈਆਂ

 ਪੱਛਮੀ ਬੰਗਾਲ ਵਿੱਚ ਟੀ.ਐਮ.ਸੀ. ਦੀ ਸ਼ਾਨਦਾਰ ਜਿੱਤ ਲਈ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਮਤਾ ਬੈਨਰਜੀ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਰੀਆਂ ਔਕੜਾਂ ਦਾ ਉਨ੍ਹਾਂ ਨੇ ਬਹੁਤ ਹੀ ਦਲੇਰੀ ਨਾਲ ਸਾਹਮਣਾ ਕੀਤਾ ਅਤੇ ਉਨ੍ਹਾਂ ਸੱਚਮੁੱਚ ਇਕ ਸ਼ੇਰਨੀ ਦੀ ਤਰ੍ਹਾਂ ਲੜ ਕੇ ਜਿੱਤ ਪ੍ਰਾਪਤ ਕੀਤੀ ਹੈ।