ਦੇ ਕੰਮ ਆਉਂਦੇ ਸਨ ਅਤੇ ਉਹਨਾ ਦੇ ਹੀ ਨਕਸ਼ੇ ਕਦਮੇ ਤੇ ਚੱਲਦੇ ਅੱਜ ਡੈਨੀ ਬੰਡਾਲਾ ਵੀ ਹਲਕੇ ਦੇ ਲੋਕਾਂ ਨਾਲ ਚਟਾਨ ਵਾਂਗ ਖੜਦੇ ਹਨ ਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਉਹਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਹਨ।ਉਹਨਾਂ ਫਿਰ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਇਸ ਵਾਰ ਕੈਬਨਿਟ ਮੰਤਰੀ ਬਣ ਕੇ ਹਲਕੇ ਸਮੇਤ ਪੂਰੇ ਪੰਜਾਬ ਦੀ ਸੇਵਾ ਕਰਨਗੇ।
ਪੰਜਾਬ ਸਾਈਕਲਿੰਗ ਟੀਮ ਅਤੇ ਪੀ.ਆਈ.ਐਸ. ਸੈਂਟਰ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਮਰਪਿਤ ਸਾਈਕਲਿੰਗ ਕੋਚ ਸੁਖਵਿੰਦਰ ਸਿੰਘ ਦੀ ਟ੍ਰੇਨਿੰਗ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ਨਾਲ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁੱਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਆਪਣੇ ਜੱਦੀ ਪਿੰਡ ਬੰਡਾਲਾ ਤੋਂ ਆਪਣੀ ਚੋਣ ਮਹਿੰਮ ਦਾ ਅਗਾਜ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਵੱਡੇ ਲੁਟੇਰੇ ਹਨ ਅਤੇ ਇਹਨਾਂ ਵਿੱਚ ਔਰੰਗਜ਼ੇਬ ਦੀ ਰੂਹ ਆ ਗਈ ਹੈ ਅਤੇ ਜੰਡਿਆਲਾ ਗੁਰੂ ਹਲਕੇ ਵਿੱਚ ਸ਼ਰੇਆਮ ਖੂਨ ਦੀ ਹੋਲੀ ਖੇਡੀ ਜਾ ਰਹੀ ਹੈ ਪਰ ਇਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਆਸ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੁਸਾਇਟੀ ਦੇ ਦਫ਼ਤਰ 'ਐਕਸਪਰਟ ਟਿਊਸ਼ਨ ਸੈਂਟਰ', ਖਾਰਾ ਕਲੋਨੀ ਵਿਖੇ ਹੋਈ। ਇਸ ਮੀਟਿੰਗ ਦੌਰਾਨ ਸੁਸਾਇਟੀ ਦੀ ਅਗਲੇ 3 ਸਾਲਾਂ ਲਈ ਨਵੀਂ ਕਾਰਜਕਾਰਨੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ,
ਖਰੜ ਤੋਂ ਸਮਾਜ ਸੇਵੀ ਨੌਜਵਾਨ ਮਨਿੰਦਰਜੋਤ ਸਾਥਿਆਂ ਸਮੇਤ ਭਾਜਪਾ ਹੋਏ ਸ਼ਾਮਲ
ਅਮਰੀਕਾ ਵੱਲੋਂ ਹੁਣ ਤੱਕ ਤਿੰਨ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਭੇਜੇ ਜਾ ਚੁੱਕੇ ਹਨ। ਜਦੋਂ ਇਹ ਨੌਜਵਾਨ ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚੇ ਸਨ