Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

SunamNews

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਜ਼ਿਲ੍ਹਾ ਸੰਗਰੂਰ ਦੇ ਪਿੰਡ ਕੌਹਰੀਆਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੀਆਂ ਮੰਗਾਂ ਨਾਲ ਸੰਬੰਧਿਤ ਸਵਾਲ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਜਦੋਂ ਸੈਂਕੜੇ ਦੀ ਗਿਣਤੀ ਚ ਪਹੁੰਚੇ ਆਗੂ ਤੇ ਵਰਕਰਾਂ ਦਾ ਜਥਾ ਪਿੰਡ ਭਾਈ ਕੀ ਪਿਸ਼ੌਰ ਦੇ ਗੁਰਦੁਆਰਾ ਸਾਹਿਬ ਤੋਂ ਪਿੰਡ ਕੌੌਹਰੀਆਂ ਵਿਖੇ ਹੋ ਰਹੇ ਮੁੱਖ ਮੰਤਰੀ ਦੇ ਪ੍ਰੋਗਰਾਮ ਵੱਲ ਵਧਣ ਲੱਗੇ

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖਿਲਾਫ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਦਸ ਵਜੇ ਐਸ ਡੀ ਐਮ ਦਫਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਗਾਇਆ ਜਾਵੇਗਾ।

ਮੰਤਰੀ ਅਮਨ ਅਰੋੜਾ ਨੇ ਸੜਕਾਂ ਦਾ ਨਵੀਨੀਕਰਨ ਅਰੰਭਿਆ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ 28.5 ਕਿਲੋਮੀਟਰ 12 ਸੜਕਾਂ ਦੇ 15.65 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਅਤੇ ਵਿਸਥਾਰ ਕਾਰਜਾਂ ਦੀ ਸ਼ੁਰੂਆਤ ਕਰਵਾਈ।

" ਆਪ " ਸਾਂਸਦਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਰਾਂਗੇ ਕਾਨੂੰਨੀ ਕਾਰਵਾਈ : ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਭਾਜਪਾ ਵਿੱਚ ਰਲੇਵੇਂ ਨੂੰ "ਨਿੰਦਣਯੋਗ" ਕ਼ਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਵਿੱਚ ਸ਼ਾਮਿਲ ਹੋਏ ਸੱਤ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਾਉਣ ਲਈ ਕਾਨੂੰਨੀ ਕਾਰਵਾਈ ਕਰੇਗੀ।

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਭਗਵਾਨ ਪਰਸ਼ੂਰਾਮ ਜੈਯੰਤੀ ਸਥਾਨਕ ਸਤੀ ਸਿ਼ਵਾਲਯਾ ਮੰਦਰ ਸੁਨਾਮ ਵਿਖੇ ਮਨਾਈ ਜਾ ਰਹੀ ਹੈ।ਇਸ ਮੌਕੇ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਨਾ ਵੀ ਕੀਤੀ ਜਾਵੇਗੀ।

ਵੈਨ ਪ੍ਰਚਾਰ ਜ਼ਰੀਏ ਕਿਸਾਨਾਂ ਨੂੰ ਕੀਤਾ ਲਾਮਬੰਦ ਕਿਹਾ ਕਣਕ ਦੀ ਖਰੀਦ ਨੂੰ ਯਕੀਨੀ ਬਣਾਵੇ ਸੂਬੇ ਦੀ ਸਰਕਾਰ

 ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੇ ਮਾਜੂ ਹੋਏ ਦਾਣੇ ਦਾ ਬਹਾਨਾ ਬਣਾਕੇ ਖਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 16 ਅਪਰੈਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਬਾਰੇ ਲਾਮਬੰਦੀ ਕਰਨ ਲਈ ਜਥੇਬੰਦੀ ਦੇ ਆਗੂਆਂ ਨੇ ਬੁੱਧਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਰਾਹੀਂ ਪ੍ਰਚਾਰ ਕੀਤਾ।

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਬਠਿੰਡਾ - ਮਾਨਸਾ ਮੁੱਖ ਸੜਕ ਤੇ ਤਾਜ ਪੈਲੇਸ ਨੇੜੇ ਵਾਪਰੇ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ।

ਡਾ. ਭੀਮ ਰਾਓ ਅੰਬੇਦਕਰ ਦੀ ਜੈਯੰਤੀ ਮਨਾਈ

ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੱਬੇ ਕੁੱਚਲੇ ਸਮਾਜ ਦੇ ਮਸੀਹਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਵਾਲਮੀਕਿ ਨਗਰ ਵਿਖੇ  ਧੂਮ ਧਾਮ ਅਤੇ ਸ਼ਰਧਾ ਨਾਲ਼ ਮਨਾਇਆ ਗਿਆ।ਜਿਸ ਵਿੱਚ ਪਨਸੀਡ ਦੇ ਚੇਅਰਮੈਨ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਲਾਇਆ ਧਰਨਾ

ਕਣਕ ਦੀ ਖਰੀਦ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਸੁਨਾਮ ਦੀ ਅਨਾਜ ਮੰਡੀ ਵਿੱਚ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।

ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਬੀਬੀ ਖੀਵੀ ਲੰਗਰ ਕਮੇਟੀ ਦਾ ਵੱਡਾ ਉਪਰਾਲਾ

ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਅਤੇ ਬੀਬੀ ਖੀਵੀ ਲੰਗਰ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਵ ਦਸਤਾਰ ਦਿਵਸ ਮੌਕੇ  'ਸਾਡਾ ਖੁਆਬ ਪੱਗਾਂ ਵਾਲਾ ਪੰਜਾਬ' ਸਲੋਗਨ ਤਹਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਤੋਂ ਇੱਕ ਵਿਸ਼ਾਲ ਦਸਤਾਰ ਚੇਤਨਾ ਮਾਰਚ ਅਕਾਲ ਕੌਂਸਲ ਗੁਰੂਸਾਗਰ ਮਸਤੂਆਣਾ ਸਾਹਿਬ ਅਤੇ ਸਰਦਾਰੀਆਂ ਟਰੱਸਟ ਪੰਜਾਬ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜਸਥਾਨ ਦੇ ਸਾਬਕਾ ਮੰਤਰੀ ਐਸ ਡੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਪ੍ਰਦੀਪ ਮੈਨਨ ਨੂੰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

ਗਦਰ ਪਾਰਟੀ, ਗਦਰ ਲਹਿਰ ਤੇ ਗਦਰੀ ਯੋਧਿਆਂ  ਦੀਆਂ ਕੁਰਬਾਨੀਆਂ ਬਾਰੇ ਅਜੋਕੀ ਪੀੜੀ ਨੂੰ ਜਾਣਕਾਰੀ ਦੇਣ ਤੇ ਗਦਰ ਲਹਿਰ ਬਾਰੇ ਪ੍ਰਚਾਰ ਪ੍ਰਸਾਰ ਕਰਨ ਲਈ ਸੂਬਾ ਪੱਧਰ ਤੇ ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦਾ ਗਠਨ ਕੀਤਾ ਗਿਆ ਹੈ।

ਸੜਕ ਹਾਦਸੇ 'ਚ ਜਖਮੀ ਨੇ ਦਮ ਤੋੜਿਆ

ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਮਹਿਲਾਂ ਦੇ ਜਗਵੀਰ ਸਿੰਘ ਦੀ ਮੌਤ ਹੋ ਗਈ ਹੈ। ਗੰਭੀਰ ਜਖਮੀ ਹੋਣ ਕਾਰਨ ਉਸ ਨੂੰ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ।

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ “ਮੇਰਾ ਘਰ ਮੇਰੇ ਨਾਮ” ਤਹਿਤ ਸ਼ਨਿੱਚਰਵਾਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਅਕਾਲਗੜ੍ਹ ਚੱਠੇ ਨਕਟੇ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 53 ਯੋਗ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ।

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧ ਸੁਚਾਰੂ ਨਾ ਹੋਣ ਕਾਰਨ ਸੂਬੇ ਦੀ ਸਰਕਾਰ ਤੇ ਸਵਾਲ ਖੜ੍ਹੇ ਕੀਤੇ।

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਰੋਟਰੀ ਕੰਪਲੈਕਸ ਵਿਖੇ ਇੱਕ ਦਿਨ ਦਾ ਮੁਫ਼ਤ “ਸਰਵ ਰੋਗ ਨਿਵਾਰਨ” ਪਤੰਜਲੀ ਯੋਗ ਕੈਂਪ ਹਰਿਦਵਾਰ ਵੱਲੋ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ, ਕੈਂਪ ਵਿੱਚ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੇ ਸਮੇਂ ਚ ਤਬਦੀਲੀ ਮੰਗੀ

ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਾ ਸਮਾਂ ਤਬਦੀਲ ਕਰਨ ਦੀ ਮੰਗ ਨੂੰ ਲੈਕੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਲੌਂਗੋਵਾਲ ਸਬ ਡਿਵੀਜ਼ਨ ਵਿਖੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ।

ਸੁਨਾਮ 'ਚ ਦਸਤਾਰ ਚੇਤਨਾ ਮਾਰਚ 13 ਨੂੰ ਦਸਤਾਰ ਸਿਖਲਾਈ ਕੈਂਪ ਦਾ ਵੀ ਕੀਤਾ ਜਾਵੇਗਾ ਆਯੋਜਨ

ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾਈ ਜਾਹੋ ਜਲਾਲ  ਨਾਲ ਮਨਾਇਆ ਜਾ ਰਿਹਾ ਹੈ।

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

 ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਬਲਵਾੜ ਕਲਾਂ, ਖੁਰਾਣੀ, ਸੋਹੀਆਂ ਕਲਾਂ, ਈਲਵਾਲ, ਕਨੋਈ ਅਤੇ ਕੁਲਾਰ ਖੁਰਦ ਲਈ  65 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ , ਇਸੇ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤਹਿਤ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਨ, ਗਲੀ-ਨਾਲੀਆਂ ਬਣਾਉਣ, ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ, ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਸਰਕਾਰੀ ਇਮਾਰਤਾਂ ਦੀ ਮੁਰੰਮਤ ਵਰਗੇ ਕੰਮ ਤਰਜੀਹੀ ਅਧਾਰ 'ਤੇ ਕੀਤੇ ਜਾ ਰਹੇ ਹਨ।

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਇਤਿਹਾਸ ਵਿਸ਼ੇ ਦੇ ਲੈਕਚਰਾਰ ਵਜੋਂ ਸੇਵਾ ਮੁਕਤ ਹੋਏ ਕੁਲਵਿੰਦਰ ਸਿੰਘ ਮੋਹਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਜਖੇਪਲ ਦੇ ਸਟਾਫ਼ ਅਤੇ ਪਤਵੰਤਿਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'

ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹਦੂਦ ਅੰਦਰ ਵਾਰਡ ਨੰਬਰ ਪੰਜ ਵਿੱਚ ਸਥਿਤ ਜੀਆ ਲਾਲ ਜੋਸ਼ੀ ਮੈਮੋਰੀਅਲ ਮਿਉਂਸਪਲ ਪਾਰਕ ਪ੍ਰਸ਼ਾਸਨ ਦੀ ਬੇਰੁਖ਼ੀ ਅਤੇ ਅਣਦੇਖੀ ਦੀ ਜਿਉਂਦੀ-ਜਾਗਦੀ ਮਿਸਾਲ ਬਣ ਚੁੱਕਾ ਹੈ। 

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰੇ ਸੂਬਾ ਸਰਕਾਰ ਮੰਤਰੀ ਅਮਨ ਅਰੋੜਾ ਦੇ ਦਫ਼ਤਰ ਦਿੱਤਾ ਮੰਗ ਪੱਤਰ

ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਮੰਗ ਨੂੰ ਲੈਕੇ ਬੁੱਧਵਾਰ ਨੂੰ ਸੁਨਾਮ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ।

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪ੍ਰਿੰਸੀਪਲ(ਡੀ.ਡੀ.ਓ) ਸ਼ਾਮ ਸੁੰਦਰ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਗਗਨਦੀਪ ਸਿੰਘ ਦੀ ਅਗਵਾਈ 

ਸੁਨਾਮ ਨਗਰ ਕੌਂਸਲ ਦੇ ਕਾਰਜਕਾਲ ਦੀ ਮਿਆਦ ਹੋਈ ਪੂਰੀ

ਨਗਰ ਕੌਂਸਲ, ਸੁਨਾਮ ਊਧਮ ਸਿੰਘ ਵਾਲਾ ਦੇ ਮੌਜੂਦਾ  ਸਦਨ ਦੇ ਕਾਰਜਕਾਲ ਦੀ ਸਮਾਪਤੀ 'ਮੌਕੇ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਵਿਖੇ *ਸੁਖਮਨੀ ਸਾਹਿਬ* ਦੇ ਪਾਠ ਦਾ ਆਯੋਜਨ ਕੀਤਾ ਗਿਆ।

ਵਿਜੈਇੰਦਰ ਸਿੰਗਲਾ ਆੜਤੀਆਂ ਦੇ ਹੱਕ 'ਚ ਡਟੇ ਕਿਹਾ ਵਾਅਦਾ ਪੂਰਾ ਕਰੇ ਸੂਬੇ ਦੀ ਸਰਕਾਰ, ਨਹੀਂ ਤਾਂ ਹੋਵੇਗਾ ਵੱਡਾ ਸੰਘਰਸ਼

ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸਹਾਇਕ ਖਜਾਨਚੀ ਅਤੇ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਸਰਕਾਰ 'ਤੇ ਆੜਤੀਆ ਵਰਗ ਨਾਲ 'ਧੋਖਾ' ਕਰਨ ਦੇ ਦੋਸ਼ ਲਗਾਉਂਦਿਆਂ ਤਿੱਖਾ ਹਮਲਾ ਬੋਲਿਆ ਹੈ।

ਦਾਮਨ ਬਾਜਵਾ ਨੇ ਕੋਠੀ ਤੇ ਲਹਿਰਾਇਆ ਭਾਜਪਾ ਦਾ ਝੰਡਾ ਕਿਹਾ ਭਾਜਪਾ ਦੀਆਂ ਨੀਤੀਆਂ ਲੋਕ ਪੱਖੀ ਸੂਬਾ ਸਰਕਾਰ ਦੇ ਝੂਠ ਦਾ ਲੋਕ ਮੰਗਣਗੇ ਜਵਾਬ

ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਵਿਖੇ ਆਪਣੀ ਰਿਹਾਇਸ਼ ਤੇ ਪਾਰਟੀ ਦਾ ਝੰਡਾ ਲਹਿਰਾਇਆ।

ਸੁਨਾਮ 'ਚ ਬਾਂਕੇ ਬਿਹਾਰੀ ਸੰਮਤੀ ਨੇ ਕਰਾਇਆ ਧਾਰਮਕ ਸਮਾਗਮ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ

ਸੁਨਾਮ ਵਿਖੇ ਸ੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।

ਕਿਸਾਨ ਆਗੂ ਭਜਨ ਸਿੰਘ ਢੱਡਰੀਆਂ ਨੂੰ ਸ਼ਰਧਾਂਜਲੀਆਂ ਭੇਟ

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਦਾ ਸ਼ਰਧਾਂਜਲੀ ਸਮਾਗਮ ਉਨਾਂ ਦੇ ਪਿੰਡ ਢੱਡਰੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਕਿਸਾਨ ਆਗੂਆਂ ਤੋਂ ਇਲਾਵਾ ਰਾਜਸੀ ਨੇਤਾਵਾਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

ਵਿਨਰਜੀਤ ਗੋਲਡੀ "ਨੌਜਵਾਨ ਪ੍ਰਤੀਕ ਸਨਮਾਨ" ਨਾਲ ਸਨਮਾਨਿਤ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੁਨਾਮ ਵਿਧਾਨ ਸਭਾ ਹਲਕੇ ਦੇ ਇੰਚਾਰਜ਼ ਇੰਜ. ਵਿਨਰਜੀਤ ਸਿੰਘ ਗੋਲਡੀ ਖਡਿਆਲ ਨੂੰ ਸੰਤ ਲੋਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ “ਨੌਜਵਾਨ ਪ੍ਰਤੀਕ ਸਨਮਾਨ” ਨਾਲ ਸਨਮਾਨਿਤ ਕੀਤਾ ਗਿਆ।

ਠੇਕਾ ਮੁਲਾਜ਼ਮ ਦਿੜ੍ਹਬਾ ਹਲਕੇ 'ਚ ਕਰਨਗੇ ਝੰਡਾ ਮਾਰਚ

ਸਿਵਲ ਗੰਨਮੈਨ ਤੇ ਗਾਰਡ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਲਛਮਣ ਸਿੰਘ ਧੂਰੀ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 22 ਮਾਰਚ ਤੋਂ ਲੈਕੇ 5 ਅਪ੍ਰੈਲ ਤੱਕ ਝੰਡਾ ਮਾਰਚ ਚੱਲ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਮਹਿਕਮਾ ਵਿੱਚ ਕੰਮ ਕਰ ਰਹੇ ਆਊਟਸੋਰਸ ਠੇਕੇਦਾਰੀ ਸਿਸਟਮ ਥਰੂ ਇਨਲਿਸ਼ਟ ਕਾਮੇ ਜਿਨ੍ਹਾਂ ਨਾਲ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਭਗਵਾਨ ਮਹਾਂਵੀਰ ਜੈਯੰਤੀ ਮੌਕੇ ਐੱਸ.ਐੱਸ. ਜੈਨ ਸਭਾ, ਸੁਨਾਮ ਵਿਖੇ ਐਡਵੋਕੇਟ ਪ੍ਰਵੀਨ ਜੈਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

 ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਅਮਾਨਤ ਫਾਊਂਡੇਸ਼ਨ ਦੀ ਚੇਅਰਮੈਨ ਗਗਨਦੀਪ ਕੌਰ ਢੀਂਡਸਾ ਨੇ ਸ਼ੇਰੋਂ ਵਿਖੇ ਗਊਸ਼ਾਲਾ ਚ, ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਫ਼ੋਟੋਗ੍ਰਾਫਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਗਗਨਦੀਪ ਸਿੰਘ ਲਿੱਲੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੁਨਾਮ ਬਲਾਕ ਵਿੱਚ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ ਸਾੜੀਆਂ ਗਈਆਂ। 

ਕੈਮਿਸਟਾਂ ਨੇ ਅਮਨ ਅਰੋੜਾ ਨੂੰ ਸਾਲਾਨਾ ਸਮਾਗਮ ਦਾ ਦਿੱਤਾ ਸੱਦਾ

ਸੁਨਾਮ : ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ 27 ਜੁਲਾਈ ਨੂੰ ਹੋਣ ਵਾਲੇ ਸੰਜੀਵਨੀ ਪ੍ਰੋਗਰਾਮ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੱਦਾ ਪੱਤਰ ਸੌਂਪਿਆ।

ਸੁਨਾਮ ’ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਨਵੇਂ ਫ਼ੌਜਦਾਰੀ ਕਾਨੂੰਨਾਂ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਦਿਤੇ ਸੱਦੇ ਤਹਿਤ ਵੀਰਵਾਰ ਨੂੰ ਸੁਨਾਮ ਵਿਖੇ ਕਿਸਾਨ ਆਗੂਆਂ ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਸਿੰਘ ਛਾਜਲੀ ਅਤੇ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨਾਂ ਨੇ ਬਾਜ਼ਾਰਾਂ ਅੰਦਰ ਟਰੈਕਟਰ ਮਾਰਚ ਕੱਢਿਆ ਅਤੇ ਐਸਡੀਐਮ ਦਫ਼ਤਰ ਸਾਹਮਣੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।

ਸੁਨਾਮ ਕਾਲਜ ’ਚ ਹਰ ਘਰ ਤਿਰੰਗਾ ਲਹਿਰਾਉਣ ਲਈ ਪ੍ਰੇਰਿਆ

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਮੀਨਾਕਸ਼ੀ ਮੜਕਣ ਦੀ ਅਗਵਾਈ ਵਿੱਚ ਹਰ ਘਰ ਤਿਰੰਗਾ ਲਹਿਰਾਉਣ ਅਤੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਐੱਨ.ਐੱਸ.ਐੱਸ. ਵਿਭਾਗ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ।

ਡੀਏਵੀ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ ਬੁੱਧਵਾਰ ਨੂੰ 78ਵਾਂ ਪ੍ਰੀ-ਆਜ਼ਾਦੀ ਦਿਹਾੜਾ ਸਕੂਲ ਕੈਂਪਸ ਵਿਖੇ ਮਨਾਇਆ ਗਿਆ। ਇਸ ਮੌਕੇ ਸੁਨਾਮ ਅਤੇ ਦਿੜ੍ਹਬਾ ਦੇ ਤਹਿਸੀਲਦਾਰ ਸੁਮੀਤ ਸਿੰਘ ਢਿੱਲੋਂ (ਸੇਵਾਮੁਕਤ ਮੇਜਰ, ਪੀ.ਸੀ.ਐਸ. (ਅਲਾਇਡ)) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਚੋਰਾਂ ਨੇ ਨਹੀਂ ਬਖਸ਼ੇ ਮੁੱਖ ਮੰਤਰੀ ਦੇ ਰਿਸ਼ਤੇਦਾਰ

ਸੁਨਾਮ ਦੀ ਹਦੂਦ ਨਾਲ ਲੱਗਦੇ ਥਾਣਾ ਸ਼ਹਿਰੀ ਸੁਨਾਮ ਅਧੀਨ ਆਉਂਦੇ ਪਿੰਡ ਜਗਤਪੁਰਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਕਰੀਬੀ ਰਿਸ਼ਤੇਦਾਰ ਦੇ ਘਰੋਂ ਚੋਰ ਕਰੀਬ 17 ਤੋਲੇ ਸੋਨਾ ਅਤੇ ਇੱਕ ਲੱਖ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਏ।

12345678910...