Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sunamnews

ਸਿਹਤ ਮੁਲਾਜ਼ਮਾਂ ਨੇ ਡੇਂਗੂ ਤੋਂ ਬਚਾਅ ਲਈ ਵਿੱਢੀ ਮੁਹਿੰਮ

ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੋਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ ਐਚ ਸੀ ਕੌਹਰੀਆਂ ਡਾਕਟਰ ਕੰਵਲਜੀਤ ਸਿਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਚ ਸੀ ਕੌਹਰੀਆਂ ਅਧੀਨ ਆਉਂਦੇ

ਮੋਹਨਜੀਤ ਸ਼ੇਰੋਂ ਮਾਮਲਾ : ਦਾਮਨ ਬਾਜਵਾ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚਣ ਦਾ ਫ਼ੈਸਲਾ

ਭਾਜਪਾ ਆਗੂ ਦਾਮਨ ਬਾਜਵਾ ਨੇ ਆਖਿਆ ਕਿ ਪਿੰਡ ਸ਼ੇਰੋਂ ਵਿਖੇ ਮੋਹਨਜੀਤ ਸਿੰਘ ਨਾਲ ਵਾਪਰੀ ਕਥਿਤ ਪੁਲਿਸੀਆ ਤਸੱਦਦ ਦੇ ਮਾਮਲੇ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚ ਕੀਤੀ ਜਾ ਰਹੀ ਹੈ।

ਸੁਨਾਮ ਵਿਖੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਣਿਆ ਗੋਲ ਚੱਕਰ

ਗੋਲ ਚੱਕਰ ਬਣਨ ਨਾਲ ਇਸ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਅਤੇ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਪੰਕਜ ਅਰੋੜਾ ਨੇ ਕਿਹਾ ਕਿ ਸੜਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਯਤਨ ਹਮੇਸ਼ਾ ਕੀਤੇ ਜਾਣਗੇ।

ਸੁਨਾਮ : ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਸੁਨਾਮ-1 ਬਲਾਕ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਨਸ਼ਾ ਮੁਕਤ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਪੈਪਸੀਕੋ ਮੂਹਰੇ ਕਿਸਾਨਾਂ ਦਾ ਧਰਨਾ ਅੱਜ ਲਾਮਬੰਦੀ ਲਈ ਵੈਨ ਰਾਹੀਂ ਕੀਤਾ ਪ੍ਰਚਾਰ ਕਿਹਾ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਤੁਰੇ ਕਾਰਪੋਰੇਟ ਘਰਾਣੇ

ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਅਗਸਤ ਨੂੰ ਚੰਨੋ ਵਿਖੇ ਸਥਿਤ ਪੈਪਸੀਕੋ ਕੰਪਨੀ ਦੇ ਮੂਹਰੇ ਧਰਨਾ ਦਿੱਤਾ ਜਾਵੇਗਾ।

ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬੇਰੁਜ਼ਗਾਰੀ ਤੋਂ ਤੰਗ ਆ ਕੇ ਕਾਕੂ ਵਾਲਾ ਪਿੰਡ ਦੇ ਇਕ ਨੌਜਵਾਨ ਨੇ ਜਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ ਹੈ।

ਚੀਮਾਂ ਮੰਡੀ 'ਚ ਸੀਵਰੇਜ਼ ਦੇ ਮੇਨਹੋਲ ਲੋਕਾਂ ਲਈ ਬਣੇ ਸਿਰਦਰਦੀ ਦਾਮਨ ਬਾਜਵਾ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕਸਬਾ ਚੀਮਾਂ ਮੰਡੀ ਦੇ ਵਾਰਡ ਨੰਬਰ 4 ਦੀ ਮੀਹਾਂ ਸਿੰਘ ਵਾਲੀ ਗਲੀ ਦੇ ਵਸਨੀਕ ਸੀਵਰੇਜ ਪਾਉਣ ਤੋਂ ਬਾਅਦ ਪੈਦਾ ਹੋਈ ਗੰਭੀਰ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ,

ਅਜ਼ਾਦੀ ਦਿਵਸ ਮੌਕੇ ਸੁਨਾਮ ਕਾਲਜ 'ਚ ਝੰਡਾ ਲਹਿਰਾਇਆ

ਅਜ਼ਾਦੀ ਦਿਵਸ ਮੌਕੇ ਐਨ ਐਸ ਐਸ ਵਿਭਾਗ ਅਤੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਸਟਾਫ ਵੱਲੋਂ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ।

ਜੋਨ ਪੱਧਰੀ ਖੇਡਾਂ 'ਚ ਅਕੇਡੀਆ ਸਕੂਲ ਦੇ ਵਿਦਿਆਰਥੀਆਂ ਦੀ ਝੰਡੀ ਖੇਡਾਂ ਮਨੁੱਖ ਜ਼ਿੰਦਗੀ ਦਾ ਅਹਿਮ ਅੰਗ : ਗਗਨਦੀਪ ਸਿੰਘ

ਸੁਨਾਮ ਇਲਾਕੇ ਦੀ ਨਾਮਵਰ ਉੱਚ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਦੇ ਵਿਦਿਆਰਥੀਆਂ ਨੇ ਚੱਲ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ।

ਵਿਨਰਜੀਤ ਗੋਲਡੀ ਨੇ ਸੁਖਬੀਰ ਬਾਦਲ ਤੇ ਹਮਲੇ ਦੀ ਕੀਤੀ ਨਿੰਦਾ

ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਸਖ਼ਤ ਸ਼ਬਦਾ ਵਿੱਚ ਨਿੰਦਾ ਕੀਤੀ ਹੈ।

ਆਈ ਡੀ ਪੀ 14 ਦੀ ਰਾਤ ਨੂੰ ਵਾਹਗਾ ਸਰਹੱਦ ਤੇ ਜਗਾਏਗਾ ਮੋਮਬੱਤੀਆਂ ਸੁਨਾਮ 'ਚ ਪੈਂਫਲਿਟ ਵੰਡਕੇ ਲੋਕਾਂ ਨੂੰ ਕੀਤਾ ਜਾਗਰੂਕ

ਅਗਸਤ ਦੇ ਮਹੀਨੇ ਦੁਨੀਆ ਭਰ ਵਿਚ ਬੇਹੱਦ ਝੰਜੋੜ ਦੇਣ ਵਾਲੀਆਂ ਘਟਨਾਵਾਂ ਵਾਪਰੀਆਂ ਦੂਸਰੀ ਸੰਸਾਰ ਜੰਗ ਦੇ ਖਾਤਮੇ ਸਮੇਂ ਅਮਰੀਕਾ ਵੱਲੋਂ ਜਪਾਨ ਦੇ ਦੋ ਸਹਿਰਾਂ ਹੀਰੋਸੀਮਾਂ ਤੇ ਨਾਗਾਸਾਕੀ ਉਤੇ 6 ਅਤੇ 9 ਅਗਸਤ ਨੂੰ ਸੁੱਟੇ ਪਰਮਾਣੂ ਬੰਬਾਂ ਨੇ ਮਾਨਵੀ ਭਵਿੱਖ ਤੇ ਸਵਾਲੀਆ ਚਿੰਨ ਲਗਾ ਦਿੱਤਾ ਸੀ ਇਸ ਸਬੰਧੀ ਸੁਨਾਮ ਕਚਹਿਰੀ, ਬਸ ਸਟੈਂਡ ਅਤੇ ਊਧਮ ਸਿੰਘ ਕਾਲਜ ਵਿਖੇ ਆਈ ਡੀ ਪੀ ਵੱਲੋਂ ਪੈਂਫਲਿਟ ਵੰਡਕੇ ਜਾਗਰੂਕ ਕਰਨ ਦਾ ਉਪਰਾਲਾ ਕੀਤਾ।

ਸੁਨਾਮ 'ਚ ਨਿੱਜੀ ਲੜਾਈ ਕਾਰਨ ਨੌਜਵਾਨ ਦੀ ਹੱਤਿਆ ਪੁਲਿਸ ਨੇ ਮਾਮਲਾ ਕੀਤਾ ਦਰਜ਼, ਭਾਲ ਜਾਰੀ

ਸਥਾਨਕ ਸ਼ਹਿਰ ਦੇ ਪੀਰ ਬੰਨਾ ਬਨੋਈ ਰੋਡ ਤੇ ਇੱਕ ਨੌਜਵਾਨ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਦੋ ਜਣਿਆਂ ਵਿਚਾਲੇ ਲੜਾਈ ਝਗੜਾ ਰਹਿੰਦਾ ਸੀ। 

ਅਮਨ ਅਰੋੜਾ ਨੇ ਪੰਚਾਇਤਾਂ ਨੂੰ ਵੰਡੇ ਵਿਕਾਸ ਕਾਰਜਾਂ ਦੇ ਚੈੱਕ ਕਿਹਾ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਕਰ ਰਹੀ ਮਜ਼ਬੂਤ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਚੈੱਕ ਤਕਸੀਮ ਕੀਤੇ।

ਤੀਆਂ ਮੌਕੇ ਪੰਜਾਬੀ ਸੱਭਿਆਚਾਰ ਦੀ ਦਿਖੀ ਝਲਕ ਸ਼ਹੀਦ ਬਾਬਾ ਦੀਪ ਸਿੰਘ ਸਕੂਲ 'ਚ ਮਨਾਈਆਂ ਤੀਆਂ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਸੁਨੀਤਾ ਸ਼ਰਮਾ ਨਾਰੀ ਸ਼ਕਤੀ ਸੁਸਾਇਟੀ ਦੇ ਪ੍ਰਧਾਨ ਬਣੇ ਮੀਨੂੰ ਕਾਂਸਲ ਨੂੰ ਮਿਲੀ ਸਕੱਤਰ ਦੀ ਜ਼ਿੰਮੇਵਾਰੀ

ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਨਾਰੀ ਸ਼ਕਤੀ ਵੈਲਫੇਅਰ ਸੁਸਾਇਟੀ ਦਾ ਗਠਨ ਕਰਕੇ ਸੁਨੀਤਾ ਸ਼ਰਮਾ ਨੂੰ ਪ੍ਰਧਾਨ ਬਣਾਇਆ ਗਿਆ ਹੈ। ਮੀਨੂੰ ਕਾਂਸਲ ਦੀ ਅਗਵਾਈ ਹੇਠ ਬਣਾਈ ਗਈ

ਲੋਕਾਂ ਦੀ ਜਾਨ ਦਾ ਖੌਅ ਬਣੇ ਲਵਾਰਸ ਪਸ਼ੂਆਂ ਦੇ ਝੁੰਡ ਸੁਨਾਮ ਨਗਰ ਕੌਂਸਲ ਦੇ ਦਾਅਵੇ ਹੋ ਰਹੇ ਖੋਖਲੇ ਸਾਬਤ

 ਸੂਬਾ ਸਰਕਾਰ ਦੇ ਦਾਅਵਿਆਂ ਦੇ ਐਨ ਉਲਟ ਸੁਨਾਮ ਸ਼ਹਿਰ ਅੰਦਰ ਲਵਾਰਸ ਪਸ਼ੂਆਂ ਦੇ ਝੁੰਡ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ।

ਪਰਮਿੰਦਰ ਢੀਂਡਸਾ ਨੇ ਪੰਥਕ ਏਕਤਾ ਲਈ ਭਰੀ ਹਾਮੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚਾਲੇ ਗੱਠਜੋੜ ਅਤੇ ਪੰਥਕ ਏਕਤਾ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ।

ਤੋਲਾਵਾਲ 'ਚ ਕਿਸਾਨ ਦੇ ਘਰ ਤੇ ਜ਼ਮੀਨ ਦੀ ਕੁਰਕੀ ਰੋਕੀ ਕਿਹਾ ਅਮੀਰ ਪੱਖੀ ਨੀਤੀਆਂ ਲਾਗੂ ਕਰ ਰਹੀ ਸਰਕਾਰ

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਨੇ ਵੀਰਵਾਰ ਨੂੰ ਪਿੰਡ ਤੋਲਾਵਾਲ ਵਿਖੇ ਇੱਕ ਕਿਸਾਨ ਦੇ ਘਰ ਅਤੇ ਜ਼ਮੀਨ ਦੀ ਕੁਰਕੀ ਰੋਕੀ।

ਵਿਵਾਦਿਤ ਜਗ੍ਹਾ ਨੂੰ ਛੱਡਕੇ ਬਿਨਾਂ ਦੇਰੀ ਸ਼ੁਰੂ ਹੋਵੇ ਪ੍ਰਾਜੈਕਟ : ਦਾਮਨ ਬਾਜਵਾ

ਭਾਰਤੀ ਜਨਤਾ ਪਾਰਟੀ ਨੇ ਸ਼ਹਿਰ ਅੰਦਰ ਪ੍ਰਸਤਾਵਿਤ ਵਾਟਰ ਟਰੀਟਮੈਂਟ ਪਲਾਂਟ ਨੂੰ ਲੈਕੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ।

ਵਿਨਰਜੀਤ ਗੋਲਡੀ ਨੇ ਊਧਮ ਸਿੰਘ ਦੇ ਬੁੱਤ ਤੇ ਲਹਿਰਾਇਆ ਤਿਰੰਗਾ ਸਰਕਾਰ ਦੀ ਅਣਗਹਿਲੀ 'ਤੇ ਖੜ੍ਹੇ ਕੀਤੇ ਸਵਾਲ

ਲਾਇਨਜ ਕਲੱਬ ਰਾਇਲਜ ਨੇ ਲਾਇਆ ਖੂਨਦਾਨ ਕੈਂਪ ਮੰਤਰੀ ਅਮਨ ਅਰੋੜਾ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਤ

ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ ਕਲੱਬ ਸੁਨਾਮ ਰਾਇਲਜ਼ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ , ਐਸ ਐਸ ਪੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਕਲੱਬ ਮੈਂਬਰਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਦਾਮਨ ਬਾਜਵਾ ਸੁਨਾਮ ਲੈਕੇ ਪੁੱਜੇ ਕਾਸ਼ੀ ਤੋਂ ਲਿਆਂਦੇ ਮਿੱਟੀ ਦੇ ਕਲਸ਼ ਕਿਹਾ ਭਗਤ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਜਨਮ ਅਸਥਾਨ ਸ੍ਰੀ ਸੀਰ ਗੋਵਰਧਨਪੁਰ ਕਾਸ਼ੀ , (ਬਨਾਰਸ) ਤੋਂ ਆਈ ਪਵਿੱਤਰ ਮਿੱਟੀ ਦੇ ਕਲਸ਼ ਨੂੰ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਸੁਨਾਮ ਊਧਮ ਸਿੰਘ ਵਾਲਾ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰਦੁਆਰਾ ਕੋਕੋ ਮਾਜਰੀ ਸਾਹਿਬ ਵਿਖੇ ਲੈ ਕੇ ਪਹੁੰਚੇ।

ਅਕੇਡੀਆ ਸਕੂਲ 'ਚ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ

ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅੱਜ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।

ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਬਾਪੂ ਤਰਸੇਮ ਸਿੰਘ

ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਆਖਿਆ ਹੈ ਕਿ ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।

ਪ੍ਰਵਾਸੀ ਬੱਚੇ ਦੀ ਨਹਿਰ 'ਚ ਡੁੱਬਣ ਕਾਰਨ ਮੌਤ

ਕਿਰਾਏ ਦੇ ਮਕਾਨ ਵਿੱਚ ਰਹਿੰਦੇ ਇੱਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ।

ਅਮਨ ਅਰੋੜਾ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਸੱਦਾ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਸੁਨਾਮ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਸ਼ਹੀਦ ਦੇ ਮੁਹੱਲਾ ਪੀਲਵਾਦ ਵਿਖੇ ਸਥਿਤ ਸ਼ਹੀਦ ਦੇ ਜੱਦੀ ਘਰ ਵਿਖੇ ਮਨਾਇਆ ਗਿਆ।

ਸ਼ਹੀਦ ਊਧਮ ਦੇ ਸ਼ਹੀਦੀ ਦਿਹਾੜੇ ਮੌਕੇ ਸੋਨੀਆ ਅਰੋੜਾ ਨੇ ਕੀਤਾ ਖੂਨਦਾਨ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ : ਰਾਜਿੰਦਰ ਦੀਪਾ

ਮਹਾਨ ਕ੍ਰਾਂਤੀਕਾਰੀ ਸੁਨਾਮ ਦੇ ਜੰਮਪਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਦੇ ਪ੍ਰਧਾਨ ਜਸਪਾਲ ਸਿੰਘ ਪਾਲਾ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।

40 ਲੱਖ ਮਾਵਾਂ-ਧੀਆਂ ਦੇ ਫੋਨਾਂ 'ਤੇ ਕੱਲ੍ਹ ਨੂੰ ਫੇਰ ਹੋਊਗੀ ਟੂੰ ਟੂੰ : ਭਗਵੰਤ ਮਾਨ

ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਹਿਲੀ ਅਗਸਤ ਨੂੰ ਪੰਜਾਬ ਦੀਆਂ 40 ਲੱਖ ਮਾਵਾਂ ਧੀਆਂ ਦੇ ਫੋਨਾਂ ਤੇ ਫੇਰ ਟੂੰ ਟੂੰ ਹੋਵੇਗੀ ਜਦਕਿ 32 ਲੱਖ ਮਾਵਾਂ ਧੀਆਂ ਨੂੰ ਪਹਿਲੀ ਜੁਲਾਈ ਨੂੰ ਪੈਸੇ ਆ ਚੁੱਕੇ ਹਨ।‌

ਕਿਰਤੀਆਂ ਨਾਲ ਧੱਕਾ ਕਦਾਚਿੱਤ ਬਰਦਾਸ਼ਤ ਨਹੀਂ : ਛਾਜਲੀ

ਬਰਨਾਲਾ ਵਿਖੇ ਸਫ਼ਾਈ ਕਰਮੀਆਂ ਅਤੇ ਔਰਤਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨੇ ਸਫ਼ਾਈ ਕਾਮਿਆਂ ਵੱਲੋਂ

ਦਾਮਨ ਬਾਜਵਾ ਸਫ਼ਾਈ ਕਾਮਿਆਂ ਦੇ ਹੱਕ 'ਚ ਡਟੇ ਕਿਹਾ ਕੂੜੇ ਦੇ ਢੇਰਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ

ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਅਤੇ ਆਊਟਸੋਰਸ ਨੂੰ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਨਗਰ ਕੌਂਸਲ ਦਫ਼ਤਰ ਸੁਨਾਮ ਸਾਹਮਣੇ ਧਰਨਾ ਦੇ ਰਹੇ ਸਫ਼ਾਈ ਕਾਮਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਲਈ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਧਰਨੇ ਵਿੱਚ ਸ਼ਮੂਲੀਅਤ ਕਰਨ ਪੁੱਜੇ।

ਕਿਸਾਨ 30 ਨੂੰ ਸਪੀਕਰ ਸੰਧਵਾਂ ਦੀ ਕੋਠੀ ਦਾ ਕਰਨਗੇ ਘਿਰਾਓ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਐਲਾਨ ਕੀਤਾ ਹੈ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਭਾਜਪਾ ਨੇ ਸੁਨਾਮ ਸ਼ਹਿਰੀ ਮੰਡਲ ਦੇ ਅਹੁਦੇਦਾਰ ਐਲਾਨੇ ਅੰਕਿਤ ਕਾਂਸਲ ਤੇ ਜੋਨੀ ਸ਼ਰਮਾ ਜਨਰਲ ਸਕੱਤਰ ਬਣੇ

ਭਾਜਪਾ ਮੰਡਲ ਸੁਨਾਮ ਸ਼ਹਿਰੀ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੇ ਮੰਡਲ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਅੰਕਿਤ ਕਾਂਸਲ ਅਤੇ ਜੋਨੀ ਸ਼ਰਮਾ ਨੂੰ ਜਨਰਲ ਸਕੱਤਰ ਅਤੇ ਨਵੀਨ ਗੋਇਲ ਨੂੰ ਯੁਵਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਨਿੰਦਣਯੋਗ ਵਰਤਾਰਾ : ਰਾਜਿੰਦਰ ਦੀਪਾ

ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਬਰਨਾਲਾ ਵਿਖੇ ਸਫ਼ਾਈ ਕਾਮਿਆਂ ਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਨੂੰ ਨਿੰਦਣਯੋਗ ਵਰਤਾਰਾ ਕ਼ਰਾਰ ਦਿੱਤਾ ਹੈ।

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਖਿਲਾਫ ਭੜਕਿਆ ਵਾਲਮੀਕਿ ਸਮਾਜ

ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਲ ਰਹੇ ਸਫ਼ਾਈ ਸੇਵਕਾਂ ਉਪਰ  ਬਰਨਾਲਾ ਵਿਖੇ ਕੀਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਦੇ ਖਿਲਾਫ ਵਾਲਮੀਕਿ ਸਮਾਜ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕਾਲੀਆਂ ਪੱਟੀਆਂ ਬੰਨ੍ਹਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ।

ਬਿਜਲੀ ਕਾਮਿਆਂ ਨੇ ਸੰਘਰਸ਼ ਨੂੰ ਹੋਰ ਕੀਤਾ ਪ੍ਰਚੰਡ 25 ਅਤੇ 26 ਦੀ ਸਮੂਹਿਕ ਛੁੱਟੀ ਦਾ ਐਲਾਨ ਕਿਹਾ ਕੁੰਭਕਰਨੀ ਨੀਂਦ ਸੁੱਤੀ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ

ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈਕੇ ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕਰਦਿਆਂ 25 ਅਤੇ 26 ਜੁਲਾਈ ਦੀ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਹੈ।

ਮਿਉਂਸਪਲ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ 27 ਤੋਂ ਪੰਜਾਬ ਭਰ 'ਚ 'ਕਲਮ ਛੋੜ ਹੜਤਾਲ' ਦਾ ਐਲਾਨ ਕਿਹਾ ਸਫ਼ਾਈ ਕਾਮਿਆਂ ਤੇ ਪੁਲਿਸ ਲਾਠੀਚਾਰਜ ਨਹੀਂ ਬਰਦਾਸ਼ਤ

ਮਿਉਂਸਪਲ ਵਰਕਰਜ ਯੂਨੀਅਨ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੂਬੇ ਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ 27 ਜੁਲਾਈ ਤੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ।

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ ਦੇ ਖਿਲਾਫ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਸ਼ਹੀਦ ਊਧਮ ਸਿੰਘ ਦੀ ਅਸਲੀ ਫੋਟੋ ਨਾਲ ਮਿਲਦਾ ਬੁੱਤ ਲਾਉਣ ਦੀ ਉੱਠੀ ਮੰਗ

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਉਸ ਦੀ ਸ਼ਕਲ ਨਾਲ ਮਿਲਦਾ ਲਗਾਇਆ ਜਾਵੇ ਤਾਂ ਜੋ ਸ਼ਹੀਦ ਦੀ ਸਹੀ ਪਹਿਚਾਣ ਲੋਕਾਂ ਦੇ ਮੰਨਾਂ ਵਿਚ ਬਣੇ।

ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ : ਖਡਿਆਲ ਸੁਨਾਮ ਇਲਾਕੇ ਨੂੰ ਨਹੀਂ ਮਿਲਿਆ ਕੋਈ ਵੱਡਾ ਪ੍ਰਾਜੈਕਟ

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧੇ ਦੀ ਜਨਮ ਭੂਮੀ ਤੇ ਕੋਈ ਵੱਡਾ ਪ੍ਰਾਜੈਕਟ ਸਥਾਪਿਤ ਨਹੀਂ ਕੀਤਾ।

12345