Wednesday, September 17, 2025

SunnyEnclave

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ, ਸਿੰਘ ਸਭਾ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ

ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸਿੰਘ ਸਭਾ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ 22 ਅਗਸਤ ਨੂੰ ਕੈਂਪ ਲਗਾਇਆ ਜਾ ਰਿਹਾ ਹੈ

ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਬਾਜਵਾ ਨੂੰ ਜਾਇਦਾਦ ਵੇਚਣ 'ਤੇ ਲਗਾਈ ਰੋਕ

 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੋਹਾਲੀ ਸਥਿਤ ਸ਼ਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦਾਂ ਨੂੰ ਅਟੈਚ ਕਰਨ ਦੇ ਹੁਕਮ ਦਿੱਤੇ ਹਨ।

ਗਲੋਬਲ ਵਾਰਮਿੰਗ ਦੇ ਬਚਾਅ ਲਈ ਸੰਨੀ ਇਨਕਲੇਵ ਵਿਖੇ ਲਗਾਏ ਗਏ 200 ਪੌਦੇ

ਬੀਤੇ ਦਿਨੀ ਜਰਨੈਲ ਸਿੰਘ ਬਾਜਵਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਖਰੜ ਦੇ ਨਵੇਂ ਸੰਨੀ ਇਨਕਲੇਵ ਦੇ ਸੈਕਟਰ 123 ਵਿਖੇ 200 ਪੌਦੇ ਲਗਾਏ ਗਏ।

ਬਾਜਵਾ ਡਿਵੈਲਪਰਜ਼ ਦੇ ਡਾਇਰੈਕਟਰ ਤੇ ਦੋ ਹੋਰ ਵਿਰੁਧ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ (Bajwa Developers Limited), ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।