ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।