ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ।