ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਬੀ.ਆਰ.ਟੀ.ਐਸ. (BRTS) ਬੱਸ ਸੇਵਾ ਦਾ ਮੁੱਦਾ ਗਰਮਾ ਗਿਆ ਹੈ। ਇਸ ਪ੍ਰੋਜੈਕਟ ਦੇ ਬੰਦ ਹੋਣ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਭਾਜਪਾ ਦੀ ਯੁਵਾ ਨੇਤਾ ਅਤੇ ਮਹਿਲਾ ਆਗੂ ਡਾ. ਨੁਰੀਨ ਮਹਾਜਨ ਨੇ ਮੌਜੂਦਾ ਸਰਕਾਰ 'ਤੇ ਗੰਭੀਰ ਇਲਜ਼ਾਮ ਲਗਾਏ ਹਨ।