ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੀਆਂ ਅੱਜ ਪਈਆਂ ਵੋਟਾਂ ਵਿਚ ਐਡਵੋਕੇਟ ਰਣਜੋਧ ਸਿੰਘ ਸਰਾਓ ਪ੍ਰਧਾਨ ਚੁਣੇ ਗਏ ਹਨ।
ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ : ਈ.ਟੀ.ਓ.
ਕਮੇਟੀ ਮੈਂਬਰਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਅਤੇ ਕੈਂਪ ਦੇ ਸੁਚੱਜੇ ਸੰਚਾਲਨ ਨੂੰ ਯਕੀਨੀ ਬਣਾਇਆ। ਡਾ. ਰਜਨੀ ਬਾਲਾ ਨੇ ਮੰਚ ਸੰਚਾਲਨ ਕੀਤਾ ਅਤੇ ਅੰਤ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।
ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਸੰਗਤਾਂ ਵੱਲੋਂ ਪੂਰੀ ਸ਼ਰਧਾ ਨਾਲ ਗੁਰਬਾਣੀ ਸਰਵਣ ਕੀਤੀ ਗਈ। ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਵੋਟਰ ਵੇਰਵਿਆਂ ਵਿੱਚ ਸੋਧ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਲਈ ਕਿਹਾ। ਡਾ. ਰਜਨੀ ਬਾਲਾ ਨੇ ਮੰਚ ਸੰਚਾਲਨ ਕੀਤਾ ਅਤੇ ਅੰਤ ਵਿੱਚ ਧੰਨਵਾਦ ਕੀਤਾ। ਕੈਂਪ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਤੇ ਖੇਡ ਇੰਚਾਰਜ ਹੈਡਮਾਸਟਰ ਅਮਿਤ ਕੁਮਾਰ,ਹਰੀਸ਼ ਸਿੰਘ ਰਾਵਤ, ਡਾ.ਆਸਾ ਸਿੰਘ,ਡਾ ਪਵਿੱਤਰ ਸਿੰਘ,ਗੌਰਵ ਬਿਰਦੀ, ਗੁਰਜੰਟ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਕੌਰ,ਇੰਦਰਜੀਤ ਕੌਰ, ਕਮਲਦੀਪ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।
ਚਿੜੀਆਘਰ ਵਿਖੇ ਸੈਲਾਨੀਆਂ ਦੀ ਰਿਕਾਰਡ ਗਿਣਤੀ ਪੰਜਾਬ ਸਰਕਾਰ ਦੀ ਜੰਗਲੀ ਜੀਵ ਜਾਗਰੂਕਤਾ ਮੁਹਿੰਮ ਦੀ ਸਫਲਤਾ ‘ਤੇ ਮੋਹਰ: ਕਟਾਰੂਚੱਕ
ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਬੈਂਸ
ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਖਾਸਕਰ ਸਾਈਕਲਿੰਗ ਨਾਲ ਜੁੜਣਾ ਚਾਹੀਦਾ ਹੈ ਤਾਂ ਇਨਸਾਨ ਸਰੀਰਕ ਤੰਦਰੁਸਤੀ ਦੇ ਨਾਲ ਮਾਨਸਿਕ ਤੌਰ ਤੇ ਵੀ ਚੇਤੰਨ ਰਹੇ। ਇਸੇ ਦੌਰਾਨ ਸੁਨਾਮ ਸਾਈਕਲਿੰਗ ਕਲੱਬ ਦੇ ਸੀਨੀਅਰ ਮੈਂਬਰ ਯਸ਼ਪਾਲ ਗੋਗੀਆ ਨੇ ਬੇਅੰਤ ਸਿੰਘ ਚੀਮਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਸਮਰਪਿਤ ਭਾਵਨਾ ਨਾਲ ਸਾਈਕਲਿੰਗ ਵੱਲ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ ਤਾਂ ਜੋ ਸ਼ਰੀਰ ਨੂੰ ਤੰਦਰੁਸਤ ਰੱਖਣ ਤੋਂ ਇਲਾਵਾ ਪਿੰਡ ਤੋਂ ਸ਼ਹਿਰ ਅਤੇ ਸ਼ਹਿਰ ਤੋਂ ਪਿੰਡ ਦੀ ਦੂਰੀ ਨੂੰ ਨੇੜੇ ਲਿਆਂਦਾ ਜਾ ਸਕੇ।
ਇਸ ਪਹਿਲਕਦਮੀ ਨਾਲ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਅਤੇ ਪੁਲਿਸ/ਪ੍ਰਸ਼ਾਸਕੀ ਖੇਤਰਾਂ ਵਿੱਚ ਟੀਬੀ ਦੇ ਖਾਤਮੇ ਦੀਆਂ ਮੁਹਿੰਮਾਂ ਦੀ ਰਫ਼ਤਾਰ ਤੇਜ਼ ਹੋਣ ਅਤੇ ਜਨ ਪ੍ਰਤੀਨਿਧੀਆਂ ਦੇ ਸਿੱਧੇ ਜੁੜਾਅ ਨਾਲ ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ।
ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ।
ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।
ਪੁਲਿਸ ਵਿਭਾਗ ਵਿੱਚ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਭਾਰਤੀ ਨੂੰ ਵਿਭਾਗ ਵੱਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ.ਐੱਸ.ਆਈ.) ਬਣਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ।
ਮੁੱਖ ਸਕੱਤਰ ਨੇ ਕਿਹਾ कि ਵਿਆਪਕ ਸਕ੍ਰੀਨਿੰਗ, ਆਧੁਨਿਕ ਜਾਂਚ ਤਕਨੀਕ, ਡਿਜੀਟਲ ਨਵੀਨਤਾ, ਪੋਸ਼ਣ ਸਹਾਇਤਾ ਅਤੇ ਲੋਕ ਭਾਈਵਾਲੀ 'ਤੇ ਆਧਾਰਿਤ ਰਣਨੀਤੀ ਨੇ ਪ੍ਰਦੇਸ਼ ਨੂੰ ਰਾਸ਼ਟਰੀ ਟੀਚਿਆਂ ਤੋਂ ਅੱਗੇ ਪਹੁੰਚਾਇਆ ਹੈ ਅਤੇ ਟੀ.ਬੀ. ਮੁਕਤ ਹਰਿਆਣਾ ਦੀ ਮੁਹਿੰਮ ਨੂੰ ਨਵੀਂ ਗਤੀ ਪ੍ਰਦਾਨ ਕੀਤੀ है।
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੇ ਤਹਿਤ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਸੰਬੋਧਨ ਦੀ ਲਾਈਵ ਸਕ੍ਰੀਨਿੰਗ ਦਾ ਸਫਲਤਾਪੂਰਵਕ ਆਯੋਜਨ ਕੀਤਾ, ਜੋ ਕਿ ਇੱਕ ਮਹੱਤਵਪੂਰਨ ਰਾਸ਼ਟਰੀ ਪਹਿਲਕਦਮੀ ਹੈ ਜਿਸਦਾ ਉਦੇਸ਼ ਨੌਜਵਾਨਾਂ ਨੂੰ ਨਸ਼ਾ ਮੁਕਤ ਅਤੇ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਨਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਟਰੇਡ ਐਂਡ ਇੰਡਸਟਰੀ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜ਼ਾਨਚੀ ਐਨ.ਕੇ.ਸ਼ਰਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸ਼ਾਸਨ ਨੂੰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਕਰ ਦਿੱਤਾ ਹੈ ਅਤੇ ਇਸੇ ਨੂੰ ਲੋਕਾਂ ਸਾਹਮਣੇ ਵਿਕਾਸ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਠੇਕੇਦਾਰ ਬਲਵੀਰ ਸਿੰਘ ਲਾਲਾ ਅਤੇ ਕੌਂਸਲਰ ਪਿੰਕੀ ਕੌਰ ਬਲੋ ਸਫਾਈ ਕਰਮਚਾਰੀਆਂ ਵੱਲੋਂ 30 ਜੁਲਾਈ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਸਮਾਣਾ ਦੇ ਦਫ਼ਤਰ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਸੌਂਪੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਵਰਸੀਜ਼ ਫਿਊਜੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ, ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ।
ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਸ੍ਰੀ ਇਕਬਾਲ ਸਿੰਘ ਸੰਧੂ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਬਾਂਸਲ ਨੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਇੱਕ ਅਜੇਤੂ ਤੂਫ਼ਾਨ ਬਣਦਾ ਜਾ ਰਿਹਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਹਰਿਆਣਾ ਦੇ ਦੋ ਮੁੜ-ਵਿਕਸਿਤ ਰੇਲਵੇ ਸਟੇਸ਼ਨਾਂ - ਕਾਲਕਾ ਅਤੇ ਨਰਵਾਣਾ ਦਾ ਉਦਘਾਟਨ ਕਰਨ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਪ੍ਰਗਟਾਇਆ।
ਸੰਗਰਾਂਦ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੁਨਾਮ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪਿੰਡ ਨੰਦਪੁਰ ਕਲੌੜ ਨੇੜੇ ਬਾਬਾ ਰੋਡੂ ਰਾਮ ਦੀ ਸਮਾਧ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਸਿੱਧਸਰ ਸਿਹੋੜਾ ਸਾਹਿਬ ਵਾਲਿਆਂ ਦੀ 12ਵੀਂ ਬਰਸੀ ਸਬੰਧੀ ਸਮਾਗਮ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਏ ਜਾਣਗੇ।
ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਪਦਿਕ ਦੀ ਬੀਮਾਰੀ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲਭਧ ਹਨ ਅਤੇ ਟੀ.ਬੀ. ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਣਥੱਕ ਮਿਹਨਤ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ।
ਅੰਮ੍ਰਿਤਸਰ ਸੈਂਟਰਲ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਿੰਮਤਪੁਰਾ ਇਲਾਕੇ ਦੇ 50 ਤੋਂ ਵੱਧ ਸਰਗਰਮ ਆਗੂ ਅਤੇ ਵਰਕਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਖੇਤੀਬਾੜੀ ਵਿਕਾਸ ਬੈਂਕ ਦੀਆਂ ਨੀਤੀਆਂ ਕਾਰਨ ਕਿਸਾਨ ਵੱਡੀ ਪੱਧਰ ਤੇ ਧੋਖਾਧੜੀ ਦਾ ਸ਼ਿਕਾਰ ਹੋਏ ਹਨ।
ਗੁਰਦੁਆਰਾ ਹੋਤੀ ਮਰਦਾਨ ਸਾਹਿਬ, ਪਿੰਡ ਦਬੋਰਜੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਮਾਨ ਸੰਤ ਬਾਬਾ ਕਰਮ ਸਿੰਘ ਜੀ ਮਹਾਰਾਜ ਹੋਤੀ ਮਰਦਾਨ ਵਾਲਿਆਂ ਦੇ 200ਵੇਂ ਸ਼ਤਾਬਦੀ ਜਨਮ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਅਧਾਰਤ ਬਣੀ ਫਿਲਮ ਸਤਲੁਜ ਨੂੰ ਜੀ 5 ਓਟੀਟੀ ਪਲੇਟਫ਼ਾਰਮ ਤੋਂ ਹਟਾਏ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਇਸਨੂੰ ਸਿੱਖਾਂ ਪ੍ਰਤੀ ਵਿਤਕਰਾ ਦੱਸਿਆ ਹੈ ।
ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨI
ਯਾਦਵਿੰਦਰ ਨਿਰਮਾਣ ਬਣੇ ਸੀਨੀਅਰ ਮੀਤ ਪ੍ਰਧਾਨ
ਪ੍ਰਾਚੀਨ ਉਦਾਸੀਨ ਡੇਰਾ ਗੁਫ਼ਾਸਰ ਸਾਹਿਬ, ਰੋੜੇਵਾਲ (ਰੋੜਗੜ੍ਹ), ਪਟਿਆਲਾ ਵਿਖੇ ਬ੍ਰਹਮਲੀਨ ਸ਼੍ਰੀਮਾਨ 111 ਸੰਤ ਬਲਵੰਤ ਸਿੰਘ ਜੀ ਮਹਾਰਾਜ ਦੀ 12ਵੀਂ ਬਰਸੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ।