ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 7200 ਕਰੋੜ ਦੇ ਸਿੰਜਾਈ ਪ੍ਰਾਜੈਕਟਾਂ ਦਾ ਤੋਹਫ਼ਾ ਸੂਬੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਲਈ ਦਿੱਤਾ ਗਿਆ ਹੈ ਤਾਂ ਜੋ ਸਾਡੇ ਸੂਬੇ ਨੂੰ ਅਤੇ ਸਾਡੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ।ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿਖੇ ਢਪਾਲੀ ਸਿਸਟਮ ਦੇ 37 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ।