ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ।