ਸੂਬੇ ਭਰ 'ਚ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਕਾਰਪੋਰੇਸ਼ਨਾਂ ਲਈ ਆਉਂਦੀ 26 ਮਈ 2026 ਦਿਨ ਮੰਗਲਵਾਰ ਨੂੰ ਚੋਣਾਂ ਹੋ ਰਹੀਆਂ ਹਨ ਅਤੇ ਸਮੁੱਚੇ ਪੰਜਾਬ ਵਿੱਚ ਸਾਰੇ ਉਮੀਦਵਾਰ ਆਪਣੀ ਜਿੱਤ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ, ਵੋਟਰਾਂ ਨੂੰ ਸਬਜਬਾਗ ਦਿਖਾਏ ਜਾ ਰਹੇ ਹਨ, ਕਈ ਤਰ੍ਹਾਂ ਦੇ ਲਾਲਚ ਅਤੇ ਡਰਾਵੇ ਦਿੱਤੇ ਜਾ ਰਹੇ ਹਨ।