ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ।