ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਅਤੇ ਉਜ਼ਬੇਕਿਸਤਾਨ ਗਣਰਾਜ ਦਰਮਿਆਨ ਵਪਾਰ ਅਤੇ ਕਾਰੋਬਾਰੀ ਮੌਕਿਆਂ ਦੀ ਪੜਚੋਲ ਲਈ ਇੱਕ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।