ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ।