ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।