ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਐਨਸੀਸੀ ਵਿਭਾਗ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਚਾਰਟ ਮੇਕਿੰਗ, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਫਰੀਦਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ 1990 ਤੋਂ 1997 ਤੱਕ ਚੱਲੀ ਸਾਖ਼ਰਤਾ ਲਹਿਰ ਦੇ ਜਰਨੈਲ, ਬੇਬਾਕ ਸਮਾਜਸੇਵੀ, ਬਹੁਤ ਵਧੀਆ ਆਰਗੇਨਾਇਜ਼ਰ, ਸਮਾਜਿਕ, ਵਪਾਰਕ ਅਤੇ ਰਾਜਨੀਤਕ ਆਕਾਸ਼ ਦੀ ਬੁਲੰਦ ਅਵਾਜ਼ ਕ੍ਰਿਸ਼ਨ ਸਿੰਗਲਾ ਜੋ ਪਿਛਲੇ ਸਮੇਂ ਦੌਰਾਨ ਮੋਹਾਲੀ ਵਿਖੇ ਸਦੀਵੀ ਵਿਛੋੜਾ ਦੇ ਗਏ ਸਨ।