ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸ੍ਰ. ਸੰਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ।