Tuesday, May 21, 2024

UniversityNews

ਮੁਸ਼ਕਲ ਹਾਲਾਤ ਵਿੱਚ ਯੂਨੀਵਰਸਿਟੀ ਨੇ ਸਮੈਸਟਰ ਇਮਤਿਹਾਨ ਲੀਹ ਉੱਤੇ ਲਿਆਂਦਾ : ਵਾਈਸ ਚਾਂਸਲਰ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 18 ਦਸੰਬਰ ਨੂੰ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਬਿਨਾ ਕਿਸੇ ਵਿਘਨ ਤੋਂ ਸਫਲਤਾਪੂਰਵਕ ਨੇਪਰੇ ਚੜ੍ਹੇ ਜਿਸ ਬਾਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਬਕਾਇਦਗੀ ਸਹਿਤ ਪਰੈੱਸ ਰਿਲੀਜ਼ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਰਾਹੀਂ ਧੰਨਵਾਦ ਵੀ ਕੀਤਾ ਗਿਆ ਸੀ।  ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਵੀ ਪਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ।

ਵਰਲਡ ਯੂਨੀਵਰਸਿਟੀ ਗੇਮਜ਼ 2023 ਲਈ ਚੁਣੇ 11 ਖਿਡਾਰੀ

ਪੰਜਾਬੀ ਯੂਨੀਵਰਸਿਟੀ ਦੇ 11 ਖਿਡਾਰੀ 'ਵਰਲਡ ਯੂਨੀਵਰਸਿਟੀ ਗੇਮਜ਼ 2023' ਜੋ ਕਿ ਚੇਂਗੜੂ, ਚਾਈਨਾ ਵਿਖੇ ਮਿਤੀ 28 ਜੁਲਾਈ ਤੋਂ 8 ਅਗਸਤ 2023 ਤੱਕ ਹੋਣ ਜਾ ਰਹੀਆਂ ਹਨ, ਵਿੱਚ ਭਾਗ ਲੈਣ ਲਈ ਚੁਣੇ ਗਏ ਹਨ।

ਕਰਤਾਰ ਸਿੰਘ ਸਰਾਭਾ ਜੀ ਦਾ 125ਵਾਂ ਜਨਮ ਦਿਵਸ ਵੈਬੀਨਾਰ ਰਾਹੀਂ ਮਨਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਵਲੋਂ ਕਰਤਾਰ ਸਿੰਘ ਸਰਾਭਾ ਜੀ ਦਾ 125ਵਾਂ ਜਨਮ ਦਿਵਸ ਵੈਬੀਨਾਰ ਰਾਹੀਂ ਮਨਾਇਆ ਗਿਆ। ਇਸ ਵੈਬੀਨਾਰ ਦੀ ਪ੍ਰਧਾਨਗੀ ਪ੍ਰੋ. ਅਰਵਿੰਦ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਪ੍ਰੋ. ਅਰਵਿੰਦ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਗ਼ਦਰੀ ਬਾਬਿਆਂ ਦੀ ਸੋਚ ਨੂੰ ਆਮ ਲੋਕਾਂ ਤੱਕ ਲੈ ਜਾਣ ਦੀ ਲੋੜ ਹੈ।