Friday, May 03, 2024

VC

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਵੇਂ ਵੀ.ਸੀ. ਨੇ ਪੁਰਾਣੇ ਵੀ.ਸੀ. ਦੇ ਹੁਕਮਾਂ ਨੂੰ ਕੀਤਾ ਰੱਦ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਨਵੇਂ ਵਾਈਸ ਚਾਂਸਲਰ ਕਮ ਉਚੇਰੀ ਸਿੱਖਿਆ ਸਕੱਤਰ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਦਿਆਂ ਹੀ ਪੁਰਾਣੇ ਵਾਈਸ ਚਾਂਸਲਰ

ਮੁਸ਼ਕਲ ਹਾਲਾਤ ਵਿੱਚ ਯੂਨੀਵਰਸਿਟੀ ਨੇ ਸਮੈਸਟਰ ਇਮਤਿਹਾਨ ਲੀਹ ਉੱਤੇ ਲਿਆਂਦਾ : ਵਾਈਸ ਚਾਂਸਲਰ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 18 ਦਸੰਬਰ ਨੂੰ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਬਿਨਾ ਕਿਸੇ ਵਿਘਨ ਤੋਂ ਸਫਲਤਾਪੂਰਵਕ ਨੇਪਰੇ ਚੜ੍ਹੇ ਜਿਸ ਬਾਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਬਕਾਇਦਗੀ ਸਹਿਤ ਪਰੈੱਸ ਰਿਲੀਜ਼ ਅਤੇ ਸੋਸ਼ਲ ਮੀਡੀਆ ਦੇ ਮਾਧਿਅਮਾਂ ਰਾਹੀਂ ਧੰਨਵਾਦ ਵੀ ਕੀਤਾ ਗਿਆ ਸੀ।  ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਵੀ ਪਰੈੱਸ ਬਿਆਨ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਸੀ।

ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਸਕੂਲਾਂ ਅਤੇ ਹੋਰ ਥਾਵਾਂ ਤੇ ਲਾਰਵਾ ਚੈੱਕ ਕੀਤਾ

 ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਅਰਸ਼ਦੀਪ ਸਿੰਘ ਅਤੇ ਸ੍ਰੀ ਸੰਤੋਸ਼ ਭਾਰਤੀ ਜੀ ਦੀ ਅਗਵਾਈ ਹੇਠ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਹਰ ਸ਼ੁਕਰਵਾਰ ਨੂੰ ਜ਼ਿਲ੍ਹੇ ਭਰ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸ਼ੁਕਰਵਾਰ ਵਿਸ਼ੇਸ਼ ਤੌਰ ਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਡੇਗੂ ਤੋਂ ਬਚਾਅ ਲਈ ਜਾਗਰੂਕਤਾ ਜਾਣਕਾਰੀ ਦਿੱਤੀ ਗਈ। 

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਸਪੀਕਰ ਜਗਦੀਪ ਧਨਖੜ ਨੇ ‘ਆਪ’ ਦੇ ਦੋ ਸੰਸਦ ਮੈਂਬਰਾਂ ਰਾਘਵ ਚੱਢਾ ਅਤੇ ਸੰਜੇ ਸਿੰਘ ਖਿਲਾਫ ਕਾਰਵਾਈ ਕੀਤੀ। ਰਾਘਵ ਨੂੰ ਨਿਯਮਾਂ ਦੀ ਉਲੰਘਣਾ ਅਤੇ ਅਪਮਾਨਜਨਕ ਵਿਵਹਾਰ ਲਈ ਉਪਰਲੇ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਦਕਿ ਸੰਜੇ ਸਿੰਘ ਦੀ ਮੁਅੱਤਲੀ ਵਧਾ ਦਿੱਤੀ ਗਈ ਸੀ।

ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਉਪ ਕੁਲਪਤੀ ਨਿਯੁਕਤ

 ਉੱਘੇ ਭੌਤਿਕ ਵਿਗਿਆਨੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਚਰਚ, ਮੁਹਾਲੀ ਦੇ ਖੋਜ ਅਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਅੱਜ ਤਿੰਨ ਸਾਲਾਂ ਦੇ ਕਾਰਜਕਾਲ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨਿਯੁਕਤ ਕੀਤਾ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਸਾਮੀ ਡਾ. ਬੀ.ਐਸ. ਘੁੰਮਣ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖਾਲੀ ਪਈ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਸੀਨੀਅਰ ਅਧਿਕਾਰੀ ਰਵਨੀਤ ਕੌਰ ਨੂੰ ਕਾਰਜਕਾਰੀ ਉਪ ਕੁਲਪਤੀ ਨਿਯੁਕਤ ਕੀਤਾ ਸੀ।