ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਐੱਸ.ਏ.ਐੱਸ. ਨਗਰ ਦੀ ਸਵੀਪ ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ-2026 ਮੁਹਿੰਮ ਤਹਿਤ ਬੀ.ਐਲ.ਓਜ਼ ਨੂੰ ਉਤਸ਼ਾਹਿਤ ਕਰਨ ਅਤੇ ਹਰ ਯੋਗ ਵੋਟਰ ਤੱਕ ਪਹੁੰਚ ਬਣਾਉਣ ਲਈ ਲਗਾਤਾਰ ਫੀਲਡ ਦੌਰੇ ਕੀਤੇ ਜਾ ਰਹੇ ਹਨ।