ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਐੱਸ.ਆਈ.ਆਰ.-2026 (ਸਪੈਸ਼ਲ ਇੰਨਟੈਨਸ਼ਿਵ ਰਿਵੀਜ਼ਨ) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਮਾਲ ਮੰਡੀ, ਅੰਮ੍ਰਿਤਸਰ ਵਿਖੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ।