Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Voterlist

ਐੱਸ.ਆਈ.ਆਰ: ਵੋਟਰ ਸੂਚੀ ਨਾਲ ਮੈਪ ਨਾ ਹੋਣ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕਰਨ ਅਤੇ ਸੁਣਵਾਈ ਪ੍ਰਕਿਰਿਆ ਜਾਰੀ

ਇਸ ਮੀਟਿੰਗ ਵਿੱਚ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸੀ।

16 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਡਰਾਫ਼ਟ ਵੋਟਰ ਸੂਚੀ-2026 ਸਬੰਧੀ ਵਿਸ਼ੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।

ਵਿਸ਼ੇਸ਼ ਗਹਿਰੀ ਸੁਧਾਈ : ਵੋਟਰ ਸੂਚੀ ਮੁਢਲੀ ਪ੍ਰਕਾਸ਼ਨਾਂ 13 ਅਗਸਤ ਨੂੰ, ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਚੋਣ ਅਫ਼ਸਰ  ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ਰਾਜ ਵਿੱਚ ਐਲਾਨੇ ਗਏ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਸਿਵ ਰਿਵੀਜ਼ਨ-2026) ਹੇਠ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ 100% ਮੁਕੰਮਲ ਹੋ ਚੁੱਕਾ ਹੈ।

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਸੁਧਾਈ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ 'ਤੇ ਚੋਣ ਅਮਲੇ ਨੂੰ ਦਿੱਤੀ ਵਧਾਈ ਜ਼ਿਲ੍ਹੇ ਨੇ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ; ਖਰੜਾ ਵੋਟਰ ਸੂਚੀ 13 ਅਗਸਤ ਨੂੰ ਹੋਵੇਗੀ ਪ੍ਰਕਾਸ਼ਿਤ

 ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਸਾਵਧਾਨੀ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇ ਤਾਂ ਜੋ ਵੋਟਰ ਸੂਚੀਆਂ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਈਆਂ ਜਾ ਸਕਣ।

ਵੋਟਾਂ ਦੀ ਸੁਧਾਈ ਲਈ ਭਰਾੜੀਵਾਲ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਭਰਾੜੀਵਾਲ ਵਿਖੇ ਐਸ.ਆਈ.ਆਰ. ਫਾਰਮ ਭਰਨ ਲਈ ਲੱਗਾ ਵਿਸ਼ੇਸ਼ ਕੈਂਪ, ਕੈਪਟਨ ਲਖਬੀਰ ਸਿੰਘ ਨੇ ਲੋਕਾਂ ਨੂੰ ਵੋਟ ਸਹੀ ਕਰਵਾਉਣ ਦੀ ਕੀਤੀ ਅਪੀਲ ਭਰਾੜੀਵਾਲ: ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਲੋਕਾਂ ਨੂੰ ਵੋਟਾਂ ਦੀ ਸੁਧਾਈ ਲਈ ਐਸ.ਆਈ.ਆਰ. (SIR) ਦੇ ਫਾਰਮ ਭਰਨ ਦੀ ਹਦਾਇਤ ਕੀਤੀ ਗਈ ਹੈ।

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ।

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਪਟਿਆਲਾ ਦੇ ਸਾਰੇ ਵੋਟਰ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਵਧੀਕ ਜਿਲ੍ਹਾ ਚੋਣ ਅਫ਼ਸਰ ਸੰਜੀਵ ਸ਼ਰਮਾ ਨੇ Enumeration Form (EF) ਦੀ ਵੰਡ ਦਾ ਲਿਆ ਜਾਇਜਾ

 ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਨਟੈਸਿਵ ਰਵੀਜ਼ਨ-2026 ਮਿਤੀ 25.06.2026 ਤੋਂ ਸ਼ੁਰੂ ਚੁੱਕੀ ਹੈ, ਜਿਸ ਦੌਰਾਨ ਬੀ.ਐਲ.ਓਜ਼ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰੋ-ਘਰੀ ਜਾ ਕੇ ਵੋਟਰ ਦੇ Enumeration Form (EF) ਵੰਡਣਗੇ ਅਤੇ ਫਿਰ ਫਾਰਮ ਭਰਵਾਕੇ ਵਾਪਿਸ ਪ੍ਰਾਪਤ ਕਰਕੇ ਬੀ.ਐਲ.ਓਜ਼ ਐਪਜ ਵਿੱਚ ਡਿਜੀਟਾਇਡ ਕਰਨਗੇ।

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ

 ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ ਹੈ।

ਖਰੜ ਹਲਕੇ ਦੇ ਵੋਟਰ ਵੋਟਰੀ ਸੂਚੀ ਦੀ ਸੁਧਾਈ ਬੀ.ਐਲ.ਓ ਨੂੰ ਸਹਿਯੋਗ ਦੇਣ: ਗੁਰਮੀਤ ਸਿੰਘ

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੋੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸੇਸ਼ ਗਹਿਰੀ ਸੁਣਾਈ ਦਾ ਕੰਮ ਚੱਲ ਰਿਹਾ ਹੈ ਅਤੇ ਖਰੜ ਹਲਕੇ ਵਿਚ ਤਾਇਨਾਤ ਬੀ.ਐਲ.ਓ.24 ਜੁਲਾਈ ਤੱਕ  ਘਰ ਘਰ ਜਾ ਕੇ ਹਰੇਕ ਵੋਟਰ ਦਾ ਗਣਨ ਫਾਰਮ ਭਰਵਾ ਰਹੇ ਹਨ।

ਬਸਪਾ ਦੀ "ਪੰਜਾਬ ਸੰਭਾਲੋ" ਮੁਹਿੰਮ ਤਹਿਤ ਪਿੰਡ ਦਾਦ ਵਿਖੇ ਮੀਟਿੰਗ ਵੋਟਰ ਸੂਚੀ ਦੀ ਤਸਦੀਕ ਅਤੇ ਪਾਰਟੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਹਲਕਾ ਗਿੱਲ ਦੇ ਪਿੰਡ ਦਾਦ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਚਲਾਈ ਜਾ ਰਹੀ "ਪੰਜਾਬ ਸੰਭਾਲੋ" ਮੁਹਿੰਮ ਤਹਿਤ ਇੱਕ ਵਿਸ਼ੇਸ਼ ਮੀਟਿੰਗ ਸਰਵਣ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।

ਬੀਐਲਓ ਅਤੇ ਬੀਐਲਏ-2 ਦੀ ਮੀਟਿੰਗ ਦੌਰਾਨ ਵੋਟਰ ਸੂਚੀ ਸੁਧਾਈ ਸਬੰਧੀ ਹੋਈ ਵਿਚਾਰ-ਵਟਾਂਦਰਾ

ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਾਰੇ ਬੂਥਾਂ ਉੱਪਰ ਬੂਥ ਲੈਵਲ ਅਫਸਰਾਂ (ਬੀਐਲਓ) ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀਐਲਏ-2) ਨਾਲ ਵੋਟਰ ਸੂਚੀ ਦੀ ਸੁਧਾਈ ਅਤੇ ਅਪਡੇਟ ਕਰਨ ਸਬੰਧੀ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ।

ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ. ਦੀ ਨਿਯੁਕਤੀ ਸਬੰਧੀ ਮੀਟਿੰਗ

 ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ—2026 (ਐਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। 

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏ : ਡਿਪਟੀ ਕਮਿਸ਼ਨਰ

 ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਐੱਸ.ਆਈ.ਆਰ.-2026 (ਸਪੈਸ਼ਲ ਇੰਨਟੈਨਸ਼ਿਵ ਰਿਵੀਜ਼ਨ) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਮਾਲ ਮੰਡੀ, ਅੰਮ੍ਰਿਤਸਰ ਵਿਖੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਅਤੇ ਸੁਪਰਵਾਈਜ਼ਰਾਂ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। 

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਲਈ ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਰਾਜ ਪੱਧਰੀ ਨੋਡਲ ਅਫ਼ਸਰ ਨਿਯੁਕਤ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਅਤੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਵੱਲੋਂ ਪ੍ਰੋ. ਗੁਰਬਖਸ਼ੀਸ ਸਿੰਘ ਅਨਟਾਲ ਅਤੇ ਸ਼੍ਰੀ ਮੰਗਾ ਸਿੰਘ ਨੂੰ ਰਾਜ ਪੱਧਰੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਅਹਿਮ ਮੀਟਿੰਗ

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਦੇ ਸਫ਼ਲ ਸੰਚਾਲਨ ਅਤੇ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਸੈੱਲ ਵੱਲੋਂ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। 

ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ

ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ ਕੀਤੀ।

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਕੀਤਾ ਜਾਵੇਗਾ।

7 ਜੂਨ ਨੂੰ ਜ਼ਿਲ੍ਹੇ ਵਿੱਚ 2003 ਦੀ ਵੋਟਰ ਸੂਚੀ ਨਾਲ ਵੋਟਰ ਮੈਪਿੰਗ ਲਈ ਵਿਸ਼ੇਸ਼ ਬੂਥ ਪੱਧਰੀ ਕੈਂਪ ਲਾਏ ਜਾਣਗੇ

ਸਾਲ 2003 ਦੀਆਂ ਮਤਦਾਤਾ ਸੂਚੀਆਂ ਨਾਲ ਮੌਜੂਦਾ ਵੋਟਰਾਂ ਦੀ ਮੈਪਿੰਗ ਕਰਨ ਲਈ ਚੱਲ ਰਹੀ ਪ੍ਰੀ-ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਪ੍ਰੀ-ਐੱਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕਾਫ਼ੀ ਪ੍ਰਗਤੀ ਹੋ ਚੁੱਕੀ ਹੈ।

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਕੀਤੀ ਜਾਰੀ : ਜਿਲ੍ਹਾ ਚੋਣ ਅਫਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ।

ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ; ਡੀ ਸੀ ਕੋਮਲ ਮਿੱਤਲ ਨੇ ਸਿਆਸੀ ਪਾਰਟੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਵਿੱਚ 25 ਜੂਨ ਤੋਂ ਸ਼ੁਰੂ ਹੋਣ ਵਾਲੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। 

ਪਟਿਆਲਾ ਜ਼ਿਲ੍ਹੇ ਅੰਦਰ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪਟਿਆਲਾ ਜ਼ਿਲ੍ਹੇ ਅੰਦਰ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। 

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ।

ਸੋਧੀਆਂ ਵੋਟਰ ਸੂਚੀਆਂ ਨਾ ਦੇਣ ਤੇ ਭੜਕੇ ਦਾਮਨ ਬਾਜਵਾ 

ਰਾਤ ਸਮੇਂ ਐਸਡੀਐਮ ਦਫ਼ਤਰ ਮੂਹਰੇ ਦਿੱਤਾ ਧਰਨਾ