ਬਲਾਕ ਸੰਮਤੀ ਮੈਂਬਰ ਬੀਬੀ ਸੁਖਦੀਪ ਕੌਰ ਨੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਸਰਕਾਰ ਨੇ ਆਪਣੀ ਗਾਰੰਟੀ ਤਹਿਤ ਕੁਝ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾ ਕੇ ਇਸ ਦਾ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਹੈ, ਪਰ ਦੂਜੇ ਪਾਸੇ ਮਨਰੇਗਾ ਅਧੀਨ ਕੰਮ ਕਰਨ ਵਾਲੇ ਵਰਕਰ ਪਿਛਲੇ ਅੱਠ ਮਹੀਨਿਆਂ ਤੋਂ ਆਪਣੀਆਂ ਬਕਾਇਆ ਤਨਖਾਹਾਂ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।