ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਜ਼ ਵਨ ਦੀ ਸਫਲਤਾ ਤੋਂ ਬਾਅਦ ਫੇਸ ਦੋ ਦੇ ਤਹਿਤ ਵੀ ਨਸ਼ਿਆਂ ਨੂੰ ਠੱਲ ਪਾਉਣ ਲਈ ਕਾਰਵਾਈਆਂ ਜਾਰੀ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।