ਪੰਜਾਬ ਸਰਕਾਰ ਦੀ ਮੁਹਿੰਮ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਦੇ ਤਹਿਤ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਪਿੰਡ ਘੜੂੰਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਨੂੰ ਖਤਮ ਕਰਨ ਬਾਰੇ ਸੁਚੇਤ ਕਰਨਾ ਸੀ।