ਵਿਧਾਨ ਸਭਾ ਹਲਕਾ ਗਿੱਲ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਸਾਬਕਾ ਸੰਸਦੀ ਸਕੱਤਰ ਅਤੇ ਦਾਖਾ ਤੇ ਗਿੱਲ ਤੋਂ ਸਾਬਕਾ ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਸਿਆਸੀ ਹਮਾਇਤੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਵਾਲਾ ਨੀਲਾ-ਪੀਲਾ ਝੰਡਾ ਫੜ੍ਹ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਤੁਰਨ ਦਾ ਐਲਾਨ ਕੀਤਾ।