ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ।