ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਤੇ ਪਿੱਛੋਂ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉੱਤੇ ਪਹੁੰਚ ਗਿਆ ਹੈ।
ਸਤਲੁਜ ਨਦੀ ਵਿਚ ਹੁਸੈਨੀਵਾਲਾ ਹੈਡਵਰਕਸ ਤੋਂ ਛੱਡੇ ਜਾ ਰਹੇ ਪਾਣੀ ਵਿਚ 18 ਹਜਾਰ ਕੁਉਸਿਕ ਦੀ ਕਮੀ ਆਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤ ਪਾਕਿ ਸਰਹੱਦ ਨਾਲ ਵਸੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਦਿੱਤੀ।