ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮੀਟਿੰਗ ਖਾਲਸਾ ਸਕੂਲ ਖਰੜ ਵਿਖੇ ਸ੍ਰੀ ਸੌਕਇੰਦਰ ਸਿੰਘ ਕੋਰਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੁਝ ਨਵੇਂ ਮੈਂਬਰ ਵੀ ਸ਼ਾਮਲ ਹੋਏ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਡਾ ਨਵਤੇਜ ਸਿੰਘ ਰੰਗੀ ਪੁਤੱਰ ਸਵਰਗਵਾਸੀ ਮਾਸਟਰ ਦੀਦਾਰ ਸਿੰਘ ਰੰਗੀ ਵਾਸੀ ਅਮਰੀਕਾ ਦੇ ਅਚਾਨਕ ਸੁਰਗਵਾਸ ਹੋ ਜਾਣ ਤੇ ਹਾਜ਼ਰ ਮੈਂਬਰਾਂ ਅਤੇ ਅਹੁਦੇਦਾਰਾਂ ਵਲੋਂ ਅਫਸੋਸ ਵਜੋਂ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ ਅਤੇ ਉਨ੍ਹਾਂ ਦੀ ਅੰਤਿਮ ਸ਼ਾਂਤੀ ਲਈ ਅਰਦਾਸ ਕੀਤੀ ਗਈ।