ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2), ਤਰਨ ਤਾਰਨ ਰੋਡ ਵੱਲੋਂ ਭਲਾਈ ਕੇਂਦਰ ਵਿਖੇ ਸਾਲਾਨਾ ਸ਼ੁਕਰਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।
ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਮੈਨੇਜਰ ਸਰਦਾਰ ਮੇਜਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਬੀਬੀ ਕੋਲਾ ਜੀ ਭਲਾਈ ਕੇਂਦਰ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਚੱਲ ਰਹੀਆਂ ਕਾਰ ਸੇਵਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਅਤੇ ਸੰਗਤਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਬਣਾਏ ਗਏ ਕਾਰ ਸੇਵਾ ਦਫਤਰ ਦਾ ਉਦਘਾਟਨ ਕੀਤਾ ਗਿਆ।