ਬੀਤੇ ਦਿਨੀਂ ਪੱਛਮੀ ਬੰਗਾਲ ਸਮੇਤ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਕੋਟਕਪੂਰਾ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਪੱਛਮ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਦੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਤੋਂ ਜਿਲਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੀ ਭਾਵਨਾ ਦਾ ਪ੍ਰਤੀਬਿੰਬ ਹਨ।
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲੇ ਪ੍ਰਚੰਡ ਜਨਸਮਰਥਨ ਅਤੇ ਇਤਿਹਾਸਕ ਜਿੱਤ ’ਤੇ ਭਾਰਤੀ ਜਨਤਾ ਪਾਰਟੀ ਦੇ ਜਿਲਾ ਮੀਤ ਪ੍ਰਧਾਨ ਰਾਜਨ ਨਾਰੰਗ ਨੇ ਦੇਸ਼ ਵਾਸੀਆਂ ਅਤੇ ਬੰਗਾਲ ਦੀ ਜਨਤਾ ਦਾ ਧੰਨਵਾਦ ਕੀਤਾ ਹੈ।