Friday, May 17, 2024

Wheat Crop Procurement

ਕੋਵਿਡ-19 ਤੋਂ ਬਚਾਅ ਲਈ ਪਟਿਆਲਾ ਜ਼ਿਲ੍ਹੇ 'ਚ ਸਥਾਪਤ ਕੀਤੀਆਂ ਆਰਜ਼ੀ ਮੰਡੀਆਂ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਹੋਈਆਂ ਸਹਾਈ

ਕੋਵਿਡ-19 ਦੇ ਵਧਦੇ ਕੇਸਾਂ ਦੌਰਾਨ 10 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਖ਼ਰੀਦ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਅਗਾਊਂ ਪ੍ਰਬੰਧਾਂ ਕੀਤੇ ਗਏ ਸਨ, ਜਿਸ ਤਹਿਤ ਪਟਿਆਲਾ ਜ਼ਿਲ੍ਹੇ 'ਚ ਪਹਿਲਾਂ ਬਣਾਈਆਂ ਜਾਂਦੀਆਂ 110 ਮੰਡੀਆਂ ਤੋਂ ਇਲਾਵਾ ਕੋਵਿਡ-19 ਤੋਂ ਬਚਾਅ ਲਈ ਮੰਡੀਆਂ 'ਚ ਭੀੜ ਘੱਟ ਰੱਖਣ ਦੇ ਮਕਸਦ ਨਾਲ ਇਸ ਵਾਰ ਜ਼ਿਲ੍ਹੇ 'ਚ 314 ਆਰਜ਼ੀ ਖ਼ਰੀਦ ਕੇਂਦਰ ਬਣਾਏ ਗਏ ਸਨ, ਜਿਨ੍ਹਾਂ ਵਿਚੋਂ 107 ਪੱਕੀਆਂ ਮੰਡੀਆਂ ਅਤੇ 291 ਆਰਜ਼ੀ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਹੋਈ ਹੈ। ਆਰਜੀ ਮੰਡੀਆਂ ਕਰਕੇ ਵੱਡੀਆਂ ਮੰਡੀਆਂ 'ਚ ਭੀੜ ਘੱਟ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਆਪਣੀ ਫ਼ਸਲ ਨੇੜਲੇ ਖ਼ਰੀਦ ਕੇਂਦਰ ਵਿਚ ਸੁੱਟਣ ਦੀ ਸਹੂਲਤ ਵੀ ਪ੍ਰਾਪਤ ਹੋਈ।

ਸੂਬੇ ਵਿੱਚ ਖਰੀਦ ਦੇ 14ਵੇਂ ਦਿਨ 431396 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 14ਵੇਂ ਦਿਨ 431396 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 431062  ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 334 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 431062 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ  ਹੈ