ਮਾਲੇਰਕੋਟਲਾ ਪੁਲਿਸ ਵਿਭਾਗ ਵੱਲੋਂ ਸਮੂਹ ਨਾਗਰਿਕਾਂ ਨੂੰ ਸਾਲ 2024 ਦਾ ਸੁਆਗਤ ਇੱਕ ਜਿੰਮੇਵਾਰੀ, ਕਨੂੰਨੀ ਢੰਗ ਨਾਲ ਕਰਨ ਦੀ ਅਪੀਲ ਕੀਤੀ ਗਈ ਹੈ।ਮਾਲੇਰਕੋਟਲਾ ਦੇ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਨਾਗਰਿਕਾਂ ਨੂੰ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਜਨਤਕ ਸੁਰੱਖਿਆ ਅਤੇ ਵਿਵਸਥਾ ਨੂੰ ਖਤਰੇ ਵਿੱਚ ਪਾਉਣ ਵਾਲੇ ਵਿਵਹਾਰ ਤੋਂ ਬਚਣ ਦੀ ਸਲਾਹ ਦਿੱਤੀ ਹੈ।