ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐੱਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐੱਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਨਿਉ ਮੈਪਲ ਸਿਟੀ, ਅਣ-ਅਧਿਕਾਰਤ ਕਲੋਨੀ (ਏਕਮ ਗਾਰਡਨ ਦੇ ਸਾਹਮਣੇ) ਅਤੇ ਆਰ.ਟੀ ਇਨਕਲੇਵ (ਐਕਸਟੈਂਸ਼ਨ) ਨਾਮਕ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ।