ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਹਾਇਕ ਨਗਰ ਯੋਜਨਕਾਰ ਸਮੇਤ ਰੈਗੂਲੇਟਰੀ ਵਿੰਗ ਵੱਲੋਂ ਪਿੰਡ ਚਾਟੀਵਿੰਡ ਵਿਖੇ ਲਿੰਕ ਰੋਡ ਉੱਪਰ ਕਿੰਗ ਐਵੀਨਿਉ ਅਤੇ ਇੱਕ ਹੋਰ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਦੋਨੋਂ ਕਲੋਨੀਆਂ ਨੂੰ ਢਾਹ ਦਿੱਤਾ ਗਿਆ।