ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿਖੇ ਮਜੀਠਾ ਰੋਡ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ਉੱਪਰ ਬਣ ਰਹੀਆਂ 05 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।