ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।