Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

accident

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਪਿੰਡ ਵਾਸੀਆਂ ਨੇ ਮੁੱਖ ਮਾਰਗ ’ਤੇ ਲਾਇਆ ਧਰਨਾ 

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ ਲੋੜੀਂਦੀ ਕਾਰਵਾਈ ਤੇ ਮਦਦ

ਸੁਨਾਮ ਵਿਖੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬਣਿਆ ਗੋਲ ਚੱਕਰ

ਗੋਲ ਚੱਕਰ ਬਣਨ ਨਾਲ ਇਸ ਇਲਾਕੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਅਤੇ ਹਾਦਸਿਆਂ ਦੇ ਖ਼ਤਰੇ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਪੰਕਜ ਅਰੋੜਾ ਨੇ ਕਿਹਾ ਕਿ ਸੜਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਯਤਨ ਹਮੇਸ਼ਾ ਕੀਤੇ ਜਾਣਗੇ।

71 ਸਾਲਾ ਬਜ਼ੁਰਗ ਵੱਲੋਂ ਆਪਣੀ ਐਕਟਿਵਾ ਸਕੂਟਰ ਨੂੰ ਸੜਕ ਵਿਚਕਾਰ ਖੜ੍ਹਾ ਕਰਕੇ ਸਰਹਿੰਦ ਨਹਿਰ ਵਿਚ ਮਾਰੀ ਛਾਲ

ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਗੋਤਾਖੋਰਾਂ ਦੀ ਮੱਦਦ ਨਾਲ ਮ੍ਰਿਤਕ ਰਾਮ ਸਿੰਘ ਦੀ ਲਾਸ਼ ਨੂੰ ਪਿੰਡ ਕਜੌਲੀ ਕੋਲੋਂ ਲੰਘਦੀ ਸਰਹੰਦ ਨਹਿਰ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕ ਰਾਮ ਸਿੰਘ ਦੇ ਬੇਟੇ ਮਨਿੰਦਰ ਸਿੰਘ ਦੇ ਬਿਆਨ ਦੇ ਆਧਾਰ ਤੇ ਪੁਲਿਸ ਵੱਲੋਂ ਧਾਰਾ 174 ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

 ਉਸਦੇ ਪਰਿਵਾਰ ਦੇ ਅਨੁਸਾਰ, ਸਿਮਰਨਜੀਤ ਕੋਲ ਦਸ ਸਾਲ ਦਾ ਕੈਨੇਡੀਅਨ ਵੀਜ਼ਾ ਸੀ। ਕੈਨੇਡਾ ਵਿੱਚ ਲਗਭਗ ਚਾਰ ਮਹੀਨੇ ਬਿਤਾਉਣ ਤੋਂ ਬਾਅਦ, ਉਹ ਆਪਣੇ ਪਿੰਡ ਵਾਪਸ ਆ ਗਿਆ। ਉਸਦੇ ਪਰਿਵਾਰ ਨੇ ਉਸਨੂੰ ਕੈਨੇਡਾ ਵਿੱਚ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਇਨਕਾਰ ਕਰ ਦਿੱਤਾ। ਉਸਦੀ ਭੈਣ ਨੇ ਵੀ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਆਪਣੇ ਪਿੰਡ ਵਾਪਸ ਜਾਣ ਦੇ ਆਪਣੇ ਫੈਸਲੇ ’ਤੇ ਅਡੋਲ ਰਿਹਾ। ਵਾਪਸ ਆਉਣ ਤੋਂ ਬਾਅਦ, ਉਹ ਕੁਰੂਕਸ਼ੇਤਰ-ਬਾਬਨ ਰੂਟ ’ਤੇ ਬੱਸ ਚਲਾਉਂਦਾ ਸੀ।

 
 

ਖਨੌਰੀ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ; ਦੋ ਗੰਭੀਰ ਜ਼ਖ਼ਮੀ

ਖਨੌਰੀ ਨੇੜੇ ਬੀਤੀ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪਿੰਡ ਗੁਲਾੜੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਮੋਰਿੰਡੇ ਸ਼ਹਿਰ ਵਿੱਚ ਸੀਵਰੇਜ ਦਾ ਬੁਰਾ ਹਾਲ ਥਾਂ-ਥਾਂ ਖੜ੍ਹਾ ਪਾਣੀ ਅਤੇ ਟੁਟੀਆਂ ਸੜਕਾਂ ਨਿੱਤ ਦੇ ਰਹੀਆਂ ਹਨ ਐਕਸੀਡੈਂਟ

ਮੋਰਿੰਡਾ ਸ਼ਹਿਰ ਵਿੱਚ ਸੀਵਰੇਜ ਪ੍ਰਬੰਧਾਂ ਦੀ ਹਾਲਤ ਬੇਹੱਦ ਖਰਾਬ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੜਕ ਹਾਦਸਾ ਪੀੜਤਾਂ ਦੀ ਤੁਰੰਤ ਤੇ ਕੈਸ਼ਲੈੱਸ ਸਹਾਇਤਾ ਲਈ ਪੀ.ਐੱਮ. ਰਾਹਤ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅੰਮ੍ਰਿਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸੜਕ ਹਾਦਸਾ ਪੀੜਤ ਹਸਪਤਾਲੀਕਰਨ ਅਤੇ ਭਰੋਸੇਯੋਗ ਇਲਾਜ (ਪੀ.ਐੱਮ.-ਰਾਹਤ) ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਸੀਵਰ ਹਾਦਸਿਆਂ ਨੂੰ ਰੋਕਣ ਲਈ ਵੱਡਾ ਕਦਮ: ਮੰਤਰੀ ਰਣਬੀਰ ਗੰਗਵਾ ਦੇ ਨਿਰਦੇਸ਼ਾਂ 'ਤੇ ਵਿਭਾਗ ਨੇ ਬਣਾਈ ਉੱਚ ਪੱਧਰੀ ਨਿਗਰਾਨੀ ਕਮੇਟੀ

ਸੁਰੱਖਿਆ ਮਾਪਦੰਡਾਂ ਦੀ ਅਣਦੇਖੀ ਕਿਸੇ ਵੀ ਪੱਧਰ 'ਤੇ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਪਾਏ ਜਾਣ 'ਤੇ ਸਬੰਧਤ ਅਧਿਕਾਰੀਆਂ ਜਾਂ ਏਜੰਸੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦਾ ਉਦੇਸ਼ ਸੂਬੇ ਵਿੱਚ ਸੀਵਰ ਕੰਮਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣਾ ਅਤੇ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਜਾਨ ਹਾਨੀ ਨੂੰ ਰੋਕਣਾ ਹੈ। ਬਣਾਈ ਗਈ ਕਮੇਟੀ ਸਮੇਂ-ਸਮੇਂ 'ਤੇ ਅਚਨਚੇਤ ਨਿਰੀਖਣ ਕਰੇਗੀ ਅਤੇ ਆਪਣੀ ਰਿਪੋਰਟ ਸਬਮਿਟ ਕਰੇਗੀ।

ਮੋਰਿੰਡਾ ਬੱਸ ਸਟੈਂਡ ਨੇੜੇ ਅੰਡਰ ਬ੍ਰਿਜ ਬਣਿਆ ਸੜਕ ਹਾਦਸਿਆਂ ਵਾਲਾ ਬ੍ਰਿਜ

ਮੋਰਿੰਡਾ ਬੱਸ ਸਟੈਂਡ ਦੇ ਨੇੜਲੇ ਅੰਡਰ ਬ੍ਰੀਜ ਦਾ ਨਗਰ ਕੌਂਸਲ ਅਤੇ ਸਬੰਧਿਤ ਵਿਭਾਗਾਂ ਦੀ ਘੋਰ ਅਣਗਹਿਲੀ ਕਾਰਨ ਬੁਰਾ ਹਾਲ ਹੋ ਗਿਆ ਹੈ ਅੰਡਰ ਬ੍ਰਿਜ ਦੀ ਸੜਕ ਵੀ ਟੁੱਟ ਗਈ ਹੈ ਅੰਡਰ ਬ੍ਰਿਜ ਬਣਿਆ ਸੜਕ ਹਾਦਸਿਆਂ ਵਾਲਾ ਬ੍ਰਿਜ ਆਣ ਜਾਣ ਵਾਲੇ ਰਾਹ ਗੀਰ ਵੀ ਕਈ ਵਾਰ ਸੱਟਾਂ ਖਾ ਚੁੱਕੇ ਹਨ

ਪਾਤੜਾਂ ’ਚ ਵਾਪਰਿਆ ਸੜਕ ਹਾਦਸਾ

ਪਾਤੜਾਂ ਪਟਿਆਲਾ ਮੁੱਖ ਮਾਰਗ ’ਤੇ ਪਿੰਡ ਕਕਰਾਲਾ ਭਾਈਕਾ ਨੇੜੇ ਇੱਕ ਭਿਆਨਕ ਕਾਰ ਅਤੇ ਪਿੱਕਅੱਪ ਜੀਪ ਦੀ ਟੱਕਰ ਹੋ ਗਈ।

ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤਨੀ ਦੀ ਮੌਤ; ਪਤੀ ਜ਼ਖ਼ਮੀ

ਭਵਾਨੀਗੜ੍ਹ ਨਵੇਂ ਬੱਸ ਸਟੈਂਡ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਟਰਾਲੇ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਜਗਤਾਰ ਸਿੰਘ (62) ਵਾਸੀ ਸੇਖਾ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਪਤਨੀ ਰਛਪਾਲ ਕੌਰ (59) ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ : ਸੇਖੋਂ

 ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀ.ਆਰ.ਐੱਸ.ਸੀ.) ਦੀ ਮੀਟਿੰਗ ਦੌਰਾਨ ਸੜਕ ਹਾਦਸਿਆਂ ਵਿੱਚ ਕਮੀ ਲਈ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। 

ਸੁਨਾਮ ਵਿਖੇ ਡਿਵਾਈਡਰ ਤੇ ਰੱਖੇ ਗਮਲੇ ਹਾਦਸਿਆਂ ਨੂੰ ਦੇ ਰਹੇ ਸੱਦਾ

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਨਵੇਂ ਬਣੇ ਰੇਲਵੇ ਅੰਡਰਬ੍ਰਿਜ ਦੇ ਨੇੜੇ ਪਟਿਆਲਾ ਮੁੱਖ ਮਾਰਗ ਦੇ ਡਿਵਾਈਡਰ 'ਤੇ ਰੱਖੇ ਗਏ ਵੱਡੇ-ਵੱਡੇ ਗਮਲੇ ਇੰਨੀਂ ਦਿਨੀਂ ਰਾਹਗੀਰਾਂ ਲਈ ਖੂਬਸੂਰਤੀ ਦੀ ਬਜਾਏ ਵੱਡੀ ਮੁਸੀਬਤ ਬਣ ਚੁੱਕੇ ਹਨ।

ਸੁਨਾਮ ਨੇੜੇ ਵਾਪਰੇ ਸੜਕ ਹਾਦਸੇ ਮਹਿਲਾ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸ਼ਨਿੱਚਰਵਾਰ ਨੂੰ ਸੁਨਾਮ-ਪਟਿਆਲਾ ਮੁੱਖ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਮਹਿਲਾ ਦੀ ਮੌਤ ਹੋ ਗਈ ਜਦਕਿ ਕਿ ਉਸਦਾ ਜੇਠ ਦੇ ਗੰਭੀਰ ਜ਼ਖ਼ਮੀ ਹੋ ਗਿਆ।

ਸੁਨਾਮ ਲਹਿਰਾ ਮੁੱਖ ਸੜਕ ਤੇ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦਾ ਕਰ ਰਿਹਾ ਇੰਤਜ਼ਾਰ

ਕਣਕ ਭੰਡਾਰ ਕਰਨ ਲਈ ਬਣੇ ਸੀਲੋ ਗੁਦਾਮ ਦੇ ਨਜ਼ਦੀਕ ਸੁਨਾਮ ਲਹਿਰਾ ਮੁੱਖ ਸੜਕ ਤੇ ਪਿਆ ਖੱਡਾ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਸੜਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਹੈ।

ਫਿਰੋਜ਼ਪੁਰ-ਜਲਾਲਾਬਾਦ ਸੜਕ ’ਤੇ ਵਾਪਰਿਆ ਰੂਹ ਕੰਬਾਊ ਭਿਆਨਕ ਹਾਦਸਾ

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਫਿਰੋਜ਼ਪੁਰ-ਜਲਾਲਾਬਾਦ ਸੜਕ ਹਾਦਸੇ ਵਿੱਚ ਜਖਮੀ ਹੋਏ 14 ਲੋਕਾਂ ਨੂੰ ਦਾਖਲ ਕਰਵਾਇਆ ਗਿਆ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ 'ਚ ਕਾਰ ਸੇਵਾ ਦੌਰਾਨ ਵੱਡਾ ਹਾਦਸਾ

ਅੰਮ੍ਰਿਤਸਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਅੱਜ ਉਸ ਵੇਲੇ ਇੱਕ ਬਹੁਤ ਹੀ ਦੁਖਦਾਈ ਅਤੇ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਗੁਰਦੁਆਰਾ ਸਾਹਿਬ ਦੇ ਵਿੱਚ ਚੱਲ ਰਹੀ ਕਾਰ ਸੇਵਾ ਦੌਰਾਨ ਸ਼ਟਰਿੰਗ ਦੀ ਇੱਕ ਭਾਰੀ ਲੋਹੇ ਦੀ ਪਲੇਟ ਅਚਾਨਕ ਹੇਠਾਂ ਬੈਠੀ ਸੰਗਤ 'ਤੇ ਆ ਡਿੱਗੀ।

ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਹੋਏ ਹਾਦਸੇ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਗੁਰਦੁਆਰਾ ਸ਼ਹੀਦਗੰਜ ਸਾਹਿਬ (ਸ਼ਹੀਦਾਂ ਸਾਹਿਬ) ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ 'ਤੇ ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਪੰਜਵਾਂ ਤਖ਼ਤ) ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਮੋਰਿੰਡਾ ਸਰਹੰਦ ਰੋਡ 'ਤੇ ਪਿੰਡ ਡੂਮਛੇੜੀ ਨੇੜੇ ਰੇਲਵੇ ਅੰਡਰ ਬ੍ਰਿਜ ਦੇ ਥੱਲੇ ਕਿਸੇ ਅਣਪਛਾਤੇ ਵਾਹਨ ਵੱਲੋਂ ਲਪੇਟ ਵਿੱਚ ਲੈਣ ਨਾਲ ਪਿੰਡ ਡੂਮਛੇੜੀ ਨਿਵਾਸੀ ਬਲਵੰਤ ਸਿੰਘ (75) ਪੁੱਤਰ ਸੰਪੂਰਨ ਸਿੰਘ ਡੂਮਛੇੜੀ ਦੀ ਮੌਤ ਹੋ ਗਈ।

ਅਜਨਾਲਾ ਦੇ ਪਿੰਡ ਨੇਪਾਲ ‘ਚ ਵੱਡਾ ਹਾਦਸਾ, ਖੇਤਾਂ ‘ਚ ਡਿੱਗੀ ਕਮਬਾਈਨ ਨੂੰ ਲੱਗੀ ਭਿਆਨਕ ਅੱਗ

ਅਜਨਾਲਾ ਦੇ ਨਜ਼ਦੀਕੀ ਪਿੰਡ ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸੜਕ ‘ਤੇ ਜਾ ਰਹੀ ਇੱਕ ਕਮਬਾਈਨ ਅਚਾਨਕ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਡਿੱਗੀ ਅਤੇ ਉਸ ਨੂੰ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਕਮਬਾਈਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਹ ਸੜ ਕੇ ਪੂਰੀ ਤਰ੍ਹਾਂ ਖਾਕ ਹੋ ਗਈ।

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਬਠਿੰਡਾ - ਮਾਨਸਾ ਮੁੱਖ ਸੜਕ ਤੇ ਤਾਜ ਪੈਲੇਸ ਨੇੜੇ ਵਾਪਰੇ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ।

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਸੰਗਰੂਰ ਰੋਡ ਕੈਂਚੀਆਂ ਵਿੱਚ ਇੱਕ ਬੇਕਾਬੂ ਹੋਈ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਲੜਕੀ ਅਤੇ ਟੈਂਪੂ ਚਾਲਕ ਫ਼ਲ ਵਿਕਰੇਤਾ ਦੀ ਮੌਤ ਹੋ ਗਈ।

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।

ਵਰਿੰਦਾਵਨ ਕਿਸ਼ਤੀ ਹਾਦਸਾ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ

ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ। 

ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....

ਪੰਜਾਬ ਦੇ ਕਾਂਗਰਸ ਦੇ ਸੀਨੀਅਰ ਨੇਤਾ ਖੁਸ਼ਬਾਜ਼ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਦਾ ਦੇਹਾਂਤ ਹੋ ਗਿਆ ਹੈ।

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਅੱਜ ਤੜਕਸਾਰ ਪੰਜਗਰਾੲੀਂ ਕਲਾਂ ਤੋਂ ਥੋੜੀ ਦੂਰ ਮੋਗਾ-ਕੋਟਕਪੂਰਾ ਸੜਕ ’ਤੇ ਪੰਜਗਰਾੲੀਂ ਕਲਾਂ ਦੇ ਭੈਣ-ਭਰਾ ਦੀ ਐਕਟਿਵਾ ਸੜਕ ਦੇ ਕਿਨਾਰੇ ’ਤੇ ਖੜ੍ਹੇ ਟਰੈਕਟਰ-ਟਰਾਲੀ ਨਾਲ਼ ਟਕਰਾ ਜਾਣ ਨਾਲ਼ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ।

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

 ਅਜਨਾਲਾ ਇਲਾਕੇ ਦੇ ਪਿੰਡ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਅੱਜ ਦੁਪਹਿਰ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਅਜਨਾਲਾ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਇਲਾਕਾ ਅਜਨਾਲਾ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਪੂਰੇ ਖੇਤਰ ਨੂੰ ਗਮਗੀਨ ਕਰ ਦਿੱਤਾ। 

ਜਦੋ ਪਲਾਂ ‘ਚ ਖੁਸ਼ੀ, ਗਮੀ ’ਚ ਬਦਲੀ! ਪੁੱਤਰ ਤੇ ਪਤੀ ਨਾਲ ਭੈਣ ਦੇ ਵਿਆਹ ਜਾ ਰਹੀ ਮਹਿਲਾ ਦੀ ਸੜਕ ਹਾਦਸੇ ’ਚ ਪੁੱਤਰ ਸਣੇ ਹੋਈ ਮੌਤ-ਪਤੀ ਜਖਮੀ

ਤਰਨਤਾਰਨ ਦੇ ਖੇਮਕਰਨ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਭਿੱਖੀਵਿੰਡ ਵਿਚ ਕਾਰ ਤੇ ਟਰੈਕਟਰ-ਟਰਾਲੀ ਦੀ ਆਪਸ ਵਿਚ ਟੱਕਰ ਹੋ ਗਈ।

ਦੁਖਦਾਈ ਖਬਰ ! ਸੜਕ ਹਾਦਸੇ’ਚ ਪਤੀ ਪਤਨੀ ਦੀ ਹੋਈ ਮੌਤ.

ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਪਤੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਨਵਰੀ 2026 ‘ਚ ਮਹੀਨੇ ਭਰ ਚੱਲਣ ਵਾਲੀ ਮੁਹਿੰਮ ਦਾ ਕੀਤਾ ਉਦਘਾਟਨ

ਨੈਣਾ ਦੇਵੀ ਨਹਿਰ ਹਾਦਸਾ

ਸਰਬੱਤ ਦਾ ਭਲਾ ਟਰੱਸਟ  ਨਹਿਰ ’ਚ ਡੁੱਬ ਕੇ ਮਰੇ 10 ਸ਼ਰਧਾਲੂਆਂ ਦੇ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਇਆ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਪੰਜਾਬ ਵਿਚ ਸ਼ਨੀਵਾਰ ਸਵੇਰੇ ਵੱਡਾ ਟ੍ਰੇਨ ਹਾਦਸਾ ਵਾਪਰ ਗਿਆ। ਸਰਹਿੰਦ ਸਟੇਸ਼ਨ ਨੇੜੇ ਪੰਜਾਬ ਤੋਂ ਜਾ ਰਹੀ ਗਰੀਬ ਰਥ ਟ੍ਰੇਨ ਵਿੱਚ ਅਚਾਨਕ ਅੱਗ ਲੱਗ ਗਈ, 

ਸੁਨਾਮ ਫਲਾਈ ਓਵਰ 'ਤੇ ਵਾਪਰਿਆ ਹਾਦਸਾ, ਟਰੱਕ ਚਾਲਕ ਦੀ ਮੌਤ 

ਤੂੜੀ ਦੀ ਭਰੀ ਟਰਾਲੀ ਨੂੰ ਕਰਨ ਲੱਗਾ ਸੀ ਪਾਸ 

ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਘਰੇਲੂ ਹਾਦਸਿਆਂ ਦੇ ਸ਼ਿਕਾਰ ਦੋ ਬੱਚਿਆਂ ਦੇ ਸਫਲ ਅਪਰੇਸ਼ਨ

ਮਾਪਿਆਂ ਵੱਲੋਂ ਆਪਣੇ ਬੱਚਿਆਂ ਦਾ ਘਰਾਂ ਅੰਦਰ ਧਿਆਨ ਨਾ ਰੱਖਣ ਦੀ ਸੂਰਤ ਵਿਚ ਉਹ ਵੱਖ-ਵੱਖ ਘਰੇਲ਼ੂ ਹਾਦਸਿਆਂ ਦਾ ਸ਼ਿਕਾਰ ਹੋ ਕੇ ਗੰਭੀਰ ਜ਼ਖਮੀ ਹੋ ਜਾਂਦੇ ਹਨ

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

ਇੰਸਪੈਕਟਰ PRTC ਰਾਜ ਕੁਮਾਰ ਦੀ ਸੜਕ ਹਾਦਸੇ ਵਿੱਚ ਮੌਤ

ਘਨੌਰ -ਸ਼ੰਭੂ ਸੜਕ ਬਣੀ ਮੌਤ ਦੀ ਸੜਕ, ਫਿਰ ਲੈ ਲਈ ਜਾਨ – ਲੋਕਾਂ ਨੇ ਟ੍ਰੈਫਿਕ ਪੁਲਿਸ ਤੈਨਾਤ ਕਰਨ ਦੀ ਮੰਗ ਕੀਤੀ
 
12